ਗੋਪਾਲ ਵਿੱਦਿਆ ਮੰਦਰ ਸਕੂਲ ਵੱਲੋਂ ਮਾਪੇ-ਅਧਿਆਪਕ ਮੀਟਿੰਗ
04:14 AM Jun 02, 2025 IST
ਪੱਤਰ ਪ੍ਰੇਰਕ
ਜੀਂਦ, 1 ਜੂਨ
ਵਿੱਦਿਆ ਭਾਰਤੀ ਅਤੇ ਹਿੰਦੂ ਸਿੱਖਿਆ ਕਮੇਟੀ ਨਾਲ ਸਬੰਧਤ ਗੋਪਾਲ ਵਿਦਿਆ ਮੰਦਰ ਸਕੂਲ ਜੀਂਦ ਵਿੱਚ ਅੱਜ ਮਾਪੇ-ਅਧਿਆਪਕ ਮੀਟਿੰਗ (ਪੀਟੀਐਮ) ਕਰਵਾਈ ਗਈ। ਮਾਪਿਆਂ ਨੇ ਆਪਣੇ ਬੱਚਿਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਜਾਣਨ ਲਈ ਸਕੂਲ ਦੇ ਅਧਿਆਪਕਾਂ ਨਾਲ ਇੱਕ ਸਿਹਤਮੰਦ ਚਰਚਾ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਅਜੇ ਕੌਸ਼ਿਕ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਅੰਕੜਿਆਂ ਅਨੁਸਾਰ ਲਗਪਗ 70 ਫੀਸਦ ਮਾਪੇ ਇਸ ਮੀਟਿੰਗ ਵਿੱਚ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਆਏ ਸਨ। ਉਨ੍ਹਾਂ ਦੱਸਿਆ ਕਿ ਸਾਰੇ ਅਧਿਆਪਕਾਂ ਨੇ ਮਾਪਿਆਂ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਿੱਖਿਆ ਵਿੱਚ ਲੋੜੀਂਦੇ ਸੁਧਾਰ ਕਰਨ ਦਾ ਭਰੋਸਾ ਵੀ ਦਿੱਤਾ।
Advertisement
Advertisement