ਗੋਲੀਬਾਰੀ ਦੇ ਦੋਸ਼ ਹੇਠ ਕੇਸ ਦਰਜ
05:53 AM Apr 30, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 29 ਅਪਰੈਲ
ਥਾਣਾ ਅਰਬਨ ਅਸਟੇਟ ਦੀ ਪੁਲੀਸ ਨੇ ਗੋਲੀਆਂ ਚਲਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਪਟਿਆਲਾ ਵਾਸੀ ਕੇਸ਼ਵ ਕੁਮਾਰ ਵਜੋਂ ਹੋਈ ਹੈ। ਥਾਣਾ ਅਰਬਨ ਅਸਟੇਟ ਦੇ ਐੱਸਐੱਚਓ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਗੋਲੀਆਂ ਚਲਾਉਣ ਵਾਲੇ ਵਿਅਕਤੀ ਦੀ ਵੀਡੀਓ ਵੀ ਵਾਇਰਲ ਹੋਈ ਹੈ। ਵੀਡੀਓ ’ਚ ਉਹ ਚੱਲਦੀ ਕਾਰ ’ਚ ਬਾਹਰ ਫਾਈਰਿੰਗ ਕਰਦਾ ਨਜ਼ਰ ਆ ਰਿਹਾ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement