ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੋਲੀਬੰਦੀ ਦੇ ਬਾਵਜੂਦ ਬੇਯਕੀਨੀ ਵਾਲਾ ਮਾਹੌਲ

05:29 AM May 12, 2025 IST
featuredImage featuredImage

ਸੰਜੀਵ ਹਾਂਡਾ
ਫ਼ਿਰੋਜ਼ਪੁਰ, 11 ਮਈ
ਭਾਰਤ ਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਦੀ ਸਹਿਮਤੀ ਦੇ ਐਲਾਨ ਤੋਂ ਬਾਅਦ ਵੀ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਬੇਯਕੀਨੀ ਭਰੀ ਅਜੀਬ ਸ਼ਾਂਤੀ ਪੱਸਰੀ ਹੋਈ ਹੈ। ਸ਼ਨਿਚਰਵਾਰ ਸ਼ਾਮ ਪੰਜ ਵਜੇ ਤੋਂ ਬਾਅਦ ਹੋਏ ਗੋਲੀਬੰਦੀ ਦੇ ਐਲਾਨ ਦੇ ਬਾਵਜੂਦ ਪਾਕਿਸਤਾਨੀ ਫੌਜਾਂ ਵੱਲੋਂ ਸੂਬੇ ਦੇ ਕਈ ਸਰਹੱਦੀ ਇਲਾਕਿਆਂ ਵਿੱਚ ਕੀਤੀ ਗਈ ਗੋਲਾਬਾਰੀ ਨੇ ਸਥਾਨਕ ਲੋਕਾਂ ਦਾ ਭਰੋਸਾ ਤੋੜ ਦਿੱਤਾ ਹੈ। ਇਸ ਘਟਨਾਕ੍ਰਮ ਕਾਰਨ ਸਰਹੱਦੀ ਇਲਾਕਾ ਵਾਸੀਆਂ ’ਚ ਸਹਿਮ ਅਤੇ ਗੁੱਸੇ ਦੀ ਲਹਿਰ ਹੈ।
ਇਸ ਸੰਵੇਦਨਸ਼ੀਲ ਸਮੇਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹਤਿਆਤ ਵਜੋਂ ਰਾਤ ਅੱਠ ਵਜੇ ਤੋਂ ਬਾਅਦ ਲਾਈਟਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਇਲਾਵਾ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਅਸਰ ਪੈ ਰਿਹਾ ਹੈ। ਸਥਾਨਕ ਪ੍ਰਸ਼ਾਸਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਉਨ੍ਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਲਗਾਤਾਰ ਅਪੀਲ ਕਰ ਰਿਹਾ ਹੈ। ਦੂਜੇ ਪਾਸੇ ਸਰਹੱਦੀ ਪਿੰਡਾਂ ਵਿੱਚੋਂ ਹਿਜਰਤ ਕਰਕੇ ਸੁਰੱਖਿਅਤ ਥਾਵਾਂ ’ਤੇ ਪਹੁੰਚੇ ਲੋਕ ਹਾਲੇ ਵੀ ਸਥਿਤੀ ’ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਨ। ਉਹ ਆਪਣੇ ਘਰਾਂ ਨੂੰ ਵਾਪਸ ਜਾਣ ਤੋਂ ਪਹਿਲਾਂ ਹਾਲਾਤ ਪੂਰੀ ਤਰ੍ਹਾਂ ਸ਼ਾਂਤ ਹੋਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਮਨਾਂ ਵਿੱਚ ਹਾਲੇ ਵੀ ਲੰਘੇ ਦਿਨਾਂ ਦੀ ਗੋਲਾਬਾਰੀ ਦਾ ਖੌਫ਼ ਬੈਠਾ ਹੋਇਆ ਹੈ। ਇਸ ਸਾਰੀ ਸਥਿਤੀ ਨੇ ਸਰਹੱਦੀ ਖੇਤਰਾਂ ਵਿੱਚ ਬੇਯਕੀਨੀ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ।
ਗੋਲੀਬੰਦੀ ਬਾਰੇ ਸਹਿਮਤੀ ਦੇ ਐਲਾਨ ਮਗਰੋਂ ਲੋਕਾਂ ਨੂੰ ਸ਼ਾਂਤੀ ਦੀ ਉਮੀਦ ਸੀ ਪਰ ਪਾਕਿਸਤਾਨ ਵੱਲੋਂ ਕੀਤੀ ਗਈ ਗੋਲਾਬਾਰੀ ਨੇ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਅੱਗੇ ਹਾਲਾਤ ਕਿਸ ਦਿਸ਼ਾ ਵੱਲ ਜਾਂਦੇ ਹਨ ਅਤੇ ਸਰਹੱਦੀ ਖੇਤਰਾਂ ’ਚ ਕਦੋਂ ਅਸਲ ਸ਼ਾਂਤੀ ਬਹਾਲ ਹੁੰਦੀ ਹੈ।

Advertisement

ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲੋਕ: ਡੀਸੀ
ਡਿਪਟੀ ਕਮਿਸ਼ਨਰ ਦੀਪ ਸ਼ਿਖ਼ਾ ਸ਼ਰਮਾ ਨੇ ਲੋਕਾਂ ਨੂੰ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਮੇਂ-ਸਮੇਂ ਤੇ ਸਾਰੀ ਜਾਣਕਾਰੀ ਜਨਤਾ ਨਾਲ ਸਾਂਝੀ ਕਰਨ ਲਈ ਵਚਨਬੱਧ ਹੈ।

Advertisement
Advertisement