ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ
05:33 AM Dec 25, 2024 IST
ਮੇਜਰ ਸਿੰਘ ਮੱਟਰਾਂ
Advertisement
ਭਵਾਨੀਗੜ੍ਹ, 24 ਦਸੰਬਰ
ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਬ-ਡਿਵੀਜ਼ਨ ਭਵਾਨੀਗੜ੍ਹ ਦੀ ਚੋਣ ਦੌਰਾਨ ਸਤਨਾਮ ਸਿੰਘ ਸੰਧੂ ਪ੍ਰਧਾਨ ਅਤੇ ਕੇਵਲ ਸਿੰਘ ਸਿੱਧੂ ਜਨਰਲ ਸਕੱਤਰ ਚੁਣੇ ਗਏ। ਜਾਣਕਾਰੀ ਅਨੁਸਾਰ ਅੱਜ ਇੱਥੇ ਤਹਿਸੀਲ ਕੰਪਲੈਕਸ ਸਥਿਤ ਪੈਨਸ਼ਨਰਜ਼ ਦਫਤਰ ਵਿਚ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਜ਼ਿਲ੍ਹਾ ਜਨਰਲ ਸਕੱਤਰ ਆਰ ਐਲ ਪਾਂਧੀ, ਬ੍ਰਿਜ ਲਾਲ ਸਲਦੀ ਅਤੇ ਮੋਹਨ ਚੰਦ ਘਈ ਦੀ ਨਿਗਰਾਨੀ ਹੇਠ 419 ਪੈਨਸ਼ਨਰਾਂ ਵੱਲੋਂ ਆਪਣੀ ਵੋਟ ਦਾ ਭੁਗਤਾਨ ਕੀਤਾ ਗਿਆ। ਇਸ ਚੋਣ ਵਿਚ ਪ੍ਰਧਾਨਗੀ ਦੇ ਉਮੀਦਵਾਰ ਸਤਨਾਮ ਸਿੰਘ ਸੰਧੂ 247 ਵੋਟਾਂ ਨਾਲ ਅਤੇ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ 240 ਵੋਟਾਂ ਨਾਲ ਜੇਤੂ ਕਰਾਰ ਦਿੱਤੇ ਗਏ। ਜਦੋਂ ਕਿ ਪ੍ਰਧਾਨਗੀ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਸ਼ਰਮਾ ਅਤੇ ਜਨਰਲ ਸਕੱਤਰ ਕਰਮ ਦਾਸ ਪੰਨਵਾਂ ਚੋਣ ਹਾਰ ਗਏ। ਚੋਣ ਜਿੱਤਣ ਉਪਰੰਤ ਸਤਨਾਮ ਸਿੰਘ ਸੰਧੂ ਅਤੇ ਕੇਵਲ ਸਿੰਘ ਸਿੱਧੂ ਨੇ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Advertisement
Advertisement