ਗੰਭੀਰ ਜਲ ਸੰਕਟ ’ਚੋਂ ਲੰਘ ਰਿਹੈ ਪੰਜਾਬ: ਸੀਚੇਵਾਲ
11:32 AM Feb 03, 2023 IST
Advertisement
ਨਿੱਜੀ ਪੱਤਰ ਪ੍ਰੇਰਕ
Advertisement
ਜਲੰਧਰ, 2 ਫਰਵਰੀ
Advertisement
ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਇਕਜੁੱਟਤਾ ਨਾਲ ਸੰਸਦ ਵਿੱਚ ਚੁੱਕਣ। ਸੰਤ ਸੀਚੇਵਾਲ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਮਨਾਏ ਗਏ ਕੌਮਾਂਤਰੀ ਜਲਗਾਹ ਦਿਵਸ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਥਾਪਨਾ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸਾਰੇ ਲੋਕ ਸਭਾ ਮੈਂਬਰਾਂ ਨੂੰ ਕਿਹਾ ਕਿ ਸਾਲ 2039 ਤੱਕ ਪੰਜਾਬ ਦਾ ਪਾਣੀ 1000 ਫੁੱਟ ਡੂੰਘਾ ਚਲਾ ਜਾਵੇਗਾ, ਜਿਸ ਨੂੰ ਬਚਾਉਣ ਲਈ ਸਾਰੀਆਂ ਧਿਰਾਂ ਨੂੰ ਸਿਰ ਜੋੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮਸਲਿਆਂ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਲੋਕ ਸਭਾ ਤੇ ਰਾਜ ਸਭਾ ਵਿੱਚ ਉਠਾਇਆ ਜਾਵੇ।
Advertisement