ਘਨੌਲੀ ਦਾ ਮਨਮੀਤ ਰੂਪਨਗਰ ਜ਼ਿਲ੍ਹੇ ’ਚੋਂ ਅੱਵਲ
04:55 AM May 17, 2025 IST
ਘਨੌਲੀ (ਜਗਮੋਹਨ ਸਿੰਘ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਦੇ ਮਨਮੀਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਅਤੇ ਸੂਬੇ ਵਿੱਚੋਂ ਸੱਤਵਾਂ ਸਥਾਨ ਪ੍ਰਾਪਤ ਕੀਤਾ ਹੈ। ਮਨਮੀਤ ਸਿੰਘ ਦੇ ਪਿਤਾ ਗੁਰਤੇਗ਼ ਸਿੰਘ ਦੀ ਘਨੌਲੀ ’ਚ ਹੀ ਸਟੇਸ਼ਨਰੀ ਦੀ ਜਿਹੀ ਦੁਕਾਨ ਚਲਾਉਂਦੇ ਹਨ ਤੇ ਮਾਤਾ ਅੰਜੂ ਸੋਢੀ ਘਰੇਲੂ ਸੁਆਣੀ ਹੈ। ਮਨਮੀਤ ਸਿੰਘ ਦੀ ਦਾਦੀ ਸਤਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਦੋ ਲੜਕੇ, ਦੋ ਪੋਤਰੀਆਂ ਤੇ ਦੋ ਪੋਤਰੇ ਹਨ ਅਤੇ ਸਾਰਾ ਪਰਿਵਾਰ ਇਕੱਠਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਲੜਕੇ ਮਨਮੀਤ ਸਿੰਘ ਤੇ ਮਨਜੀਤ ਸਿੰਘ ਖ਼ੁਦ ਹੀ ਘਰ ਵਿੱਚ ਬੱਚਿਆਂ ਨੂੰ ਪੜ੍ਹਾਉਂਦੇ ਹਨ। ਮੈਰਿਟ ਵਿੱਚ ਆਏ ਵਿਦਿਆਰਥੀ ਮਨਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਸੁਫ਼ਨਾ ਸਾਫਟਵੇਅਰ ਇੰਜੀਨੀਅਰ ਬਣਨ ਦਾ ਹੈ। ਅੱਜ ਸਕੂਲ ਦੀ ਪ੍ਰਿੰਸੀਪਲ ਇੰਦੂ ਤੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਤੇ ਹੋਰ ਪਤਵੰਤਿਆਂ ਨੇ ਮਨਮੀਤ ਸਿੰਘ ਦੇ ਘਰ ਪੁੱਜ ਕੇ ਉਸ ਦਾ ਮੂੰਹ ਮਿੱਠਾ ਕਰਵਾਇਆ।
Advertisement
Advertisement