ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰਾਚੋਂ ਅਨਾਜ ਮੰਡੀ ’ਚ ਛੇ ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ

05:36 AM Mar 18, 2025 IST
ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੀ ਹੋਈ ਵਿਧਾਇਕਾ ਨਰਿੰਦਰ ਕੌਰ ਭਰਾਜ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਮਾਰਚ
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਘਰਾਚੋਂ ਅਨਾਜ ਮੰਡੀ ਵਿੱਚ ਲਗਪਗ ਛੇ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ। ਪਿੰਡ ਦੇ ਸਰਪੰਚ ਦਲਜੀਤ ਸਿੰਘ ਘਰਾਚੋਂ ਸਮੇਤ ਹੋਰ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੁੱਚੇ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਅਨੇਕਾਂ ਲੋਕ ਪੱਖੀ ਪ੍ਰਾਜੈਕਟਾਂ ਨੂੰ ਸਫਲਤਾ ਨਾਲ ਨੇਪਰੇ ਚੜ੍ਹਾਇਆ ਗਿਆ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਵੀ ਲੋਕਾਂ ਦੇ ਕੰਮ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕਾ ਨੇ ਘਰਾਚੋਂ ਅਨਾਜ ਮੰਡੀ ਵਿੱਚ 3.85 ਕਰੋੜ ਦੀ ਲਾਗਤ ਨਾਲ ਫ਼ੜ ’ਤੇ ਹੋਣ ਵਾਲੀ ਸੀਸੀ ਫਲੋਰਿੰਗ, 1.12 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਦੀਵਾਰੀ ਅਤੇ ਚਾਰ ਗੇਟਾਂ ਦੇ ਨਿਰਮਾਣ, 73.75 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਰ ਸ਼ੈੱਡ ਅਤੇ 31 ਲੱਖ ਰੁਪਏ ਦੀ ਲਾਗਤ ਨਾਲ ਦੋ ਲਵਾਟਰੀ ਬਲਾਕਾਂ ਦੀ ਉਸਾਰੀ ਦੇ ਕਾਰਜਾਂ ਦਾ ਨੀਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਇਹ ਵਿਕਾਸ ਕਾਰਜ ਮੁਕੰਮਲ ਕਰਵਾਉਣ ਦੇ ਆਦੇਸ਼ ਅਧਿਕਾਰੀਆਂ ਨੂੰ ਦਿੱਤੇ ਗਏ ਹਨ ਤਾਂ ਜੋ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਰ੍ਹਾਂ ਵਿਧਾਇਕ ਭਰਾਜ ਨੇ ਸਰਕਾਰੀ ਗਊਸ਼ਾਲਾ ਝਨੇੜੀ ਵਿੱਚ ਲਗਪਗ 65.90 ਲੱਖ ਰੁਪਏ ਦੀ ਲਾਗਤ ਨਵੇਂ ਬਣਾਏ ਗਏ ਸ਼ੈੱਡਾਂ ਦੇ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਸਰਪੰਚ ਦਲਜੀਤ ਸਿੰਘ ਘਰਾਚੋਂ, ਨਰਿੰਦਰ ਸਿੰਘ ਹਾਕੀ ਪ੍ਰਧਾਨ ਨਗਰ ਕੌਂਸਲ ਭਵਾਨੀਗੜ੍ਹ, ਜਗਸੀਰ ਸਿੰਘ ਝਨੇੜੀ ਚੇਅਰਮੈਨ ਚੇਅਰਮੈਨ ਮਾਰਕੀਟ ਕਮੇਟੀ, ਪ੍ਰਦੀਪ ਕੁਮਾਰ ਮਿੱਤਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਜਤਿੰਦਰ ਸਿੰਘ ਵਿੱਕੀ ਬਾਜਵਾ ਪ੍ਰਧਾਨ ਟਰੱਕ ਯੂਨੀਅਨ, ਗੁਰਧਿਆਨ ਸਿੰਘ ਝਨੇੜੀ ਅਤੇ ਹਰਪ੍ਰੀਤ ਸਿੰਘ ਗਿੱਲ ਨਾਇਬ ਤਹਿਸੀਲਦਾਰ ਭਵਾਨੀਗੜ੍ਹ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Advertisement

ਸੀਵਰੇਜ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸ਼ਹਿਰ ਵਾਸੀਆਂ ਨੂੰ ਦਰਪੇਸ਼ ਸੀਵਰੇਜ ਦੀ ਵੱਡੀ ਸਮੱਸਿਆ ਦਾ ਸਥਾਈ ਤੌਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਅੱਜ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪੂਨੀਆ ਟਾਵਰ ਤੋਂ ਡੀਸੀ ਕੋਠੀ ਰੋਡ ਤੱਕ ਨਵੀਂ ਸੀਵਰੇਜ ਪਾਈਪਲਾਈਨ ਪਾਉਣ ਦੇ ਕੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਨਵੀਂ ਸੀਵਰੇਜ਼ ਪਾਈਪਲਾਈਨ ਪਾਉਣ ਮੌਕੇ ਜੇਸੀਬੀ ਮਸ਼ੀਨ ਰਾਹੀਂ ਟੱਕ ਲਗਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੂਨੀਆ ਟਾਵਰ ਤੋਂ ਇਸ ਸੜਕ ਤੱਕ ਪਈ ਸੀਵਰੇਜ ਪਾਈਪਲਾਈਨ ਬੈਠ ਚੁੱਕੀ ਹੈ ਜਿਸ ਕਾਰਨ 600 ਮੀਟਰ ਲੰਬਾਈ ਵਾਲੀ ਇਸ ਪਾਈਪਲਾਈਨ ਨੂੰ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਮੁੜ ਨਵੇਂ ਸਿਰਿਓ ਪਾਇਆ ਜਾ ਰਿਹਾ ਹੈ।

Advertisement
Advertisement