ਘਰ-ਘਰ ਜਾ ਕੇ ਡੇਂਗੂ ਦੀ ਰੋਕਥਾਮ ਲਈ ਜਾਗਰੂਕ ਕੀਤਾ
05:47 AM May 10, 2025 IST
ਪੱਤਰ ਪ੍ਰੇਰਕ
Advertisement
ਮਸਤੂਆਣਾ ਸਾਹਿਬ, 9 ਮਈ
ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੇੜਲੇ ਪਿੰਡ ਕਾਂਝਲਾ ਵਿੱਚ ਵੈਕਟਰ ਬੋਰਨ ਬਿਮਾਰੀ ਜਾਗਰੂਕਤਾ ਮੁਹਿੰਮ ਚਲਾਈ ਗਈ। ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਉਪਾਸਨਾ ਬਿੰਦਰਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠ ਇਹ ਮੁਹਿੰਮ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਵਰਗੀਆਂ ਵੈਕਟਰ-ਬੋਰਨ ਬਿਮਾਰੀਆਂ ਦਾ ਮੁਕਾਬਲਾ ਕਰਨ ’ਤੇ ਕੇਂਦ੍ਰਿਤ ਸੀ। ਅਸ਼ੋਕ ਕੁਮਾਰ ਅਤੇ ਗੁਰਜੰਟ ਸਿੰਘ (ਐਸਆਈ) ਦੀ ਨਿਗਰਾਨੀ ਹੇਠ ਇਨ੍ਹਾਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਸਬੰਧੀ ਸਿਹਤ ਵਿਭਾਗ ਦੀ ਟੀਮ ਨੇ ਘਰਾਂ ਵਿੱਚ ਜਾ ਕੇ ਪੂਰੀ ਤਰ੍ਹਾਂ ਮੱਛਰਾਂ ਦੇ ਪ੍ਰਜਨਨ ਦੇ ਸੰਭਾਵੀ ਸਥਾਨਾਂ ਦੀ ਜਾਂਚ ਕੀਤੀ।
Advertisement
Advertisement