ਘਰ ’ਚੋਂ ਗਹਿਣੇ ਤੇ ਨਕਦੀ ਚੋਰੀ
05:44 AM May 06, 2025 IST
ਪੱਤਰ ਪ੍ਰੇਰਕ
Advertisement
ਦੇਵੀਗੜ੍ਹ, 5 ਮਈ
ਥਾਣਾ ਜੁਲਕਾਂ ਅਧੀਨ ਪਿੰਡ ਨਵਾਂ ਬਹਾਦਰਗੜ੍ਹ ਵਿੱਚ ਇੱਕ ਘਰ ’ਚੋਂ ਗਹਿਣੇ ਤੇ ਨਕਦੀ ਚੋਰੀ ਹੋ ਗਈ। ਥਾਣਾ ਜੁਲਕਾਂ ਦੀ ਪੁਲੀਸ ਅਨੁਸਾਰ ਪਿੰਡ ਨਵਾਂ ਬਹਾਦਰਗੜ੍ਹ ਦੇ ਜੋਗਿੰਦਰ ਸਿੰਘ ਪੁੱਤਰ ਉਜਾਗਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਘਰੋਂ ਕੁਝ ਅਣਪਛਾਤੇ ਵਿਅਕਤੀ ਸੋਨੇ, ਚਾਂਦੀ ਦੇ ਗਹਿਣੇ ਅਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement