ਘਰ ’ਚੋਂ ਨਾਜਾਇਜ਼ ਸ਼ਰਾਬ ਬਰਾਮਦ
05:48 AM Jun 18, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 17 ਜੂਨ
ਪੁਲੀਸ ਅਤੇ ਐਕਸਾਈਜ਼ ਵਿਭਾਗ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸਐੱਚਓ ਕਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅੰਮ੍ਰਿਤਲਾਲ ਤੇ ਐਕਸਾਈਜ਼ ਇੰਸਪੈਕਟਰ ਰਾਕੇਸ਼ ਕੁਮਾਰ ਨੇ ਮੁਖਬਰੀ ’ਤੇ ਸ਼ੀਤਲ ਸਿੰਘ ਵਾਸੀ ਚੋਟੀਆਂ ਦੇ ਘਰ ’ਤੇ ਛਾਪੇਮਾਰੀ ਕਰਕੇ ਸ਼ੀਤਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਘਰ ’ਚੋਂ ਨਾਜਾਇਜ਼ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ। ਪੁਲੀਸ ਨੇ ਸ਼ੀਤਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
Advertisement
Advertisement