ਘਰ ’ਚੋਂ ਲੱਖਾਂ ਦਾ ਸਾਮਾਨ ਚੋਰੀ
05:41 AM May 20, 2025 IST
ਪੱਤਰ ਪ੍ਰੇਰਕ
ਕਪੂਰਥਲਾ, 19 ਮਈ
ਸਮਾਗਮ ’ਤੇ ਗਏ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਵਾਸੀ ਫ਼ੌਜੀ ਕਲੋਨੀ ਰਣਧੀਰਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 15 ਮਈ ਨੂੰ ਉਹ ਪਿੰਡ ’ਚ ਹੀ ਪਾਠ ਦੇ ਭੋਗ ’ਤੇ ਗਏ ਸਨ। ਜਦੋਂ ਵਾਪਸ ਆ ਕੇ ਦੇਖਿਆ ਤਾਂ ਘਰ ਵਿਚਲਾ ਸਾਮਾਨ ਖਿੱਲਰਿਆ ਹੋਇਆ ਸੀ ਤੇ ਘਰ ਦੇ ਕਮਰੇ ’ਚੋਂ ਕਰੀਬ 80 ਹਜ਼ਾਰ ਰੁਪਏ ਦੀ ਨਕਦੀ ਤੇ 10 ਤੋਲੇ ਸੋਨਾ ਚੋਰੀ ਸੀ। ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਤੇ ਪੁਲੀਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਥਾਣਾ ਸੁਲਤਾਨਪੁਰ ਲੋਧੀ ਵਿੱਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement