ਘਰ ’ਚੋਂ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ
05:24 AM May 06, 2025 IST
ਪੱਤਰ ਪ੍ਰੇਰਕ
ਸ਼ਾਹਕੋਟ, 5 ਮਈ
ਨਜ਼ਦੀਕੀ ਪਿੰਡ ਮੀਰਪੁਰ ਸੈਦਾ ਦੇ ਕਿਸਾਨ ਦੇ ਘਰ ਨੂੰ ਸੰਨ੍ਹ ਲਗਾ ਕੇ ਚੋਰ ਲੱਖਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਲੈ ਗਏ। ਪੀੜਤ ਕਿਸਾਨ ਸ਼ੇਰ ਸਿੰਘ ਵਾਸੀ ਮੀਰਪੁਰ ਸੈਦਾ ਨੇ ਦੱਸਿਆ ਕਿ ਉਹ ਪਿੰਡ ਦੇ ਬਾਹਰ ਡੇਰੇ ’ਤੇ ਰਹਿੰਦੇ ਹਨ। ਬੀਤੀ ਰਾਤ ਉਨ੍ਹਾਂ ਦਾ ਪਰਿਵਾਰ ਘਰ ਵਿੱਚ ਸੁੱਤਾ ਪਿਆ ਸੀ। ਜਦੋਂ ਉਹ ਸਵੇਰੇ ਉੱਠੇ ਤਾਂ ਦੇਖਿਆ ਤਾਂ ਘਰ ਦਾ ਸਾਮਾਨ ਖਿਲਰਿਆ ਪਿਆ ਸੀ। ਘਰ ਵਿੱਚੋਂ 11 ਤੋਲੇ ਸੋਨੇ ਦੇ ਗਹਿਣੇ, 20 ਤੋਲੇ ਚਾਂਦੀ ਦੇ ਗਹਿਣੇ ਅਤੇ 2 ਲੱਖ ਰੁਪਏ ਦੀ ਨਕਦੀ ਗਾਇਬ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦੀ ਪਿਛਲੀ ਕੰਧ ਪਾੜੀ (ਸੰਨ੍ਹ ਲਗਾਈ) ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਚੌਕੀ ਮਲਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਮੁੱਢਲੀ ਜਾਂਚ ਆਰੰਭ ਦਿੱਤੀ ਹੈ।
Advertisement
Advertisement