ਘਰ ਦੇ ਬਾਹਰ ਖੜ੍ਹੀ ਕਾਰ ਚੋਰੀ
05:51 AM Mar 17, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 16 ਮਾਰਚ
ਇਥੋਂ ਦੀ ਜੇਈ ਕਲੋਨੀ ਵਿੱਚ ਇੱਕ ਘਰ ਦੇ ਬਾਹਰ ਖੜ੍ਹੀ ਇੱਕ ਕਾਰ ਚੋਰੀ ਹੋ ਗਈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਵਿਕਰਮ ਸਿੰਘ ਨੇ ਦੱਸਿਆ ਕਿ 15 ਮਾਰਚ ਦੀ ਸ਼ਾਮ ਨੂੰ ਉਸ ਨੇ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਚੋਰਾਂ ਨੇ ਦੇਰ ਰਾਤ ਕਾਰ ਚੋਰੀ ਕਰ ਲਈ। ਉਸ ਨੂੰ ਸਵੇਰੇ ਘਟਨਾ ਬਾਰੇ ਪਤਾ ਲੱਗਾ। ਜਦੋਂ ਉਸ ਨੇ ਖੁਦ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਦੋ ਨੌਜਵਾਨ ਕਾਰ ਚੋਰੀ ਕਰਕੇ ਲੈ ਜਾਂਦੇ ਦਿਖਾਈ ਦਿੱਤੇ। ਉਸਨੇ ਆਪਣੇ ਪੱਧਰ ’ਤੇ ਬਹੁਤ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਜਿਸ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement