ਘਰ ਵਿੱਚੋਂ ਨਗ਼ਦੀ ਚੋਰੀ
07:38 AM Oct 10, 2023 IST
ਪੱਤਰ ਪ੍ਰੇਰਕ
ਫਗਵਾੜਾ, 9 ਅਕਤੂਬਰ
ਨਜ਼ਦੀਕੀ ਪਿੰਡ ਭੁੱਲਾਰਾਈ ਵਿਖੇ ਇੱਕ ਘਰ ’ਚੋਂ ਨਕਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈੈ। ਪੀੜਤ ਪਰਿਵਾਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਹ ਕੰਮ ’ਤੇ ਗਈ ਹੋਈ ਸੀ ਤੇ ਜਦੋਂ ਉਸਦਾ ਲੜਕਾ ਘਰ ਆਇਆ ਤਾਂ ਦੇਖਿਆ ਕਿ ਘਰ ਦਾ ਤਾਲਾ ਟੁੱਟਾ ਹੋਇਆ ਸੀ ਤੇ ਅੰਦਰੋਂ ਨਕਦੀ ਗਾਇਬ ਸੀ। ਉਨ੍ਹਾਂ ਦੱਸਿਆ ਕਿ ਸਵੇਰ ਸਮੇਂ ਇੱਕ ਨੌਜਵਾਨ ਘੁੰਮ ਰਿਹਾ ਸੀ ਜੋ ਨੈੱਟਵਰਕ ਦੀ ਰੇਂਜ ਚੈੱਕ ਕਰਨ ਦਾ ਬਹਾਨਾ ਬਣਾ ਰਿਹਾ ਸੀ ਜਿਸ ’ਤੇ ਉਨ੍ਹਾਂ ਨੂੰ ਸ਼ੱਕ ਜਾਪਦੀ ਹੈ। ਉਨ੍ਹਾਂ ਦੱਸਿਆ ਕਿ ਚੋਰ ਅੰਦਰੋਂ 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ ਹਨ। ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਤੇ ਪੁਲੀਸ ਵਲੋਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Advertisement
Advertisement