ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੁੰਮਣ ਕਲਾਂ ਥਾਣੇ ਦਾ ਮੁਖੀ ਮੁਅੱਤਲ

05:18 AM Apr 04, 2025 IST

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 3 ਅਪਰੈਲ
ਐੱਸਐੱਸਪੀ ਗੁਰਦਾਸਪੁਰ ਅਦਿੱਤਿਆ ਕੁਮਾਰ ਨੇ ਘੁੰਮਣ ਕਲਾਂ ਥਾਣੇ ਦੇ ਮੁਖੀ ਸੁਖਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਐੱਸਐੱਸਪੀ ਨੇ ਇਹ ਕਾਰਵਾਈ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਐੱਮਐੱਲਆਰ ਜਾਰੀ ਹੋਣ ਦੇ ਬਾਵਜੂਦ ਮਾਮਲਾ ਦਰਜ ਕਰਨ ਵਿੱਚ ਦੇਰੀ ਬਾਰੇ ਸ਼ਿਕਾਇਤ ਮਿਲਣ ਤੋਂ ਬਾਅਦ ਕੀਤੀ। ਐੱਸਐੱਸਪੀ ਅਦਿੱਤਿਆ ਕੁਮਾਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਿਸ ਨਾਲ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਹੋਵੇ, ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।
ਉਨ੍ਹਾਂ ਦੱਸਿਆ ਕਿ ਉਸ ਨੂੰ ਘੁੰਮਣ ਕਲਾਂ ਥਾਣੇ ਵਿੱਚ ਤਾਇਨਾਤ ਐੱਸਐੱਚਓ ਸੁਖਵਿੰਦਰ ਸਿੰਘ ਬਾਰੇ ਸ਼ਿਕਾਇਤ ਮਿਲੀ ਸੀ ਕਿ ਕੁਝ ਕਾਰਨਾਂ ਕਰਕੇ ਸੁਖਵਿੰਦਰ ਸਿੰਘ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਦੀ ਜਾਂਚ ਵਿੱਚ ਦੇਰੀ ਕਰ ਰਿਹਾ ਹੈ ਅਤੇ ਕੇਸ ਦਰਜ ਨਹੀਂ ਕੀਤਾ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਸ਼ਿਕਾਇਤ ਸੱਚੀ ਪਾਈ ਗਈ ਅਤੇ ਥਾਣਾ ਮੁਖੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਕੇ ਉਸ ਵਿਰੁੱਧ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement