ਜੀਵਨ ਗੁਪਤਾ ਵੱਲੋਂ ਭਾਈ ਰਣਧੀਰ ਸਿੰਘ ਨਗਰ ਵਿਚ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੂਨ
ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਜ ਭਾਈ ਰਣਧੀਰ ਸਿੰਘ ਨਗਰ ਸਥਿਤ ਗੁਰਵਿੰਦਰ ਸਿੰਘ ਦੇ ਗ੍ਰਹਿ ਵਿੱਖੇ ਭਾਜਪਾ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਵੱਲੋਂ ਇਲਾਕਾ ਨਿਵਾਸੀਆਂ ਨਾਲ ਰੱਖੀ ਮੀਟਿੰਗ ਵਿੱਚ ਆਗੂਆਂ ਸਮੇਤ ਹਿੱਸਾ ਲਿਆ।
ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਐਡਵੋਕੇਟ ਬਿਕਰਮ ਸਿੰਘ ਸਿੱਧੂ, ਹੋਬੀ ਧਾਲੀਵਾਲ ਸਮੇਤ ਕਈ ਆਗੂ ਹਾਜ਼ਰ ਸਨ। ਇਸ ਮੌਕੇ ਤਰੁਣ ਚੁੱਘ ਨੇ ਕੇਂਦਰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੋਟਰਾਂ ਨੂੰ ਸੋਚ ਸਮਝਕੇ ਆਪਣੇ ਵੋਟ ਦਾ ਹੱਕ ਵਰਤਣ ਦੀ ਸਲਾਹ ਦਿੱਤੀ।
ਇਸ ਮੌਕੇ ਜੀਵਨ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਉਹ ਕੰਮ ਕੀਤੇ ਹਨ ਜੋ ਪਹਿਲਾਂ ਕਿਸੇ ਹੋਰ ਸਰਕਾਰ ਨੇ ਨਹੀਂ ਕੀਤੇ। ਸਹੀ ਅਰਥਾਂ ਵਿੱਚ, ਮੋਦੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਦੀ ਸਭ ਤੋਂ ਵੱਡੀ ਪੈਰੋਕਾਰ ਸਰਕਾਰ ਹੈ। ਇਸ ਮੌਕੇ ਭਾਜਪਾ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਕਾਰਜਕਾਲ ਵਿੱਚ ਹੀ ਪੰਜਾਬ ਦੇ ਸਾਰੇ ਲੰਬਿਤ ਮੁੱਦਿਆਂ 'ਤੇ ਕੰਮ ਸ਼ੁਰੂ ਹੋਇਆ ਹੈ ਅਤੇ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਕੇ ਸਿੱਖ ਕੌਮ ਦੀ ਸਾਲਾਂ ਬੱਧੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੀਆਂ ਸਿਆਸੀ ਪਾਰਟੀਆਂ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਕੇ ਚੋਣਾਂ ਜਿੱਤਣਾ ਚਾਹੁੰਦੇ ਹਨ ਪਰ ਪੱਛਮੀ ਹਲਕੇ ਦੇ ਲੋਕ ਉਨ੍ਹਾਂ ਦੇ ਇਰਾਦੇ ਪੂਰੇ ਨਹੀਂ ਹੋਣ ਦੇਣਗੇ। ਇਸ ਮੌਕੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।