ਘੁੱਲਾ ਚੀਫ਼ ਖ਼ਾਲਸਾ ਦੀਵਾਨ ਦੇ ਬਰਾਂਡ ਅੰਬੈਸਡਰ ਬਣੇ
04:46 AM May 24, 2025 IST
ਪੱਤਰ ਪ੍ਰੇਰਕ
ਅੰਮ੍ਰਿਤਸਰ, 23 ਮਈ
ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵੱਲੋਂ ਦੀਵਾਨ ਮੈਂਬਰ ਤੇ ਸੀਕੇਡੀ ਵਾਤਾਵਰਨ ਕਮੇਟੀ ਦੇ ਇੰਚਾਰਜ ਅਵਤਾਰ ਸਿੰਘ ਘੁੱਲਾ ਨੂੰ ਦੀਵਾਨ ਦਾ ਬਰਾਂਡ ਅੰਬੈਸਡਰ ਬਣਾਇਆ ਗਿਆ ਹੈ। ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਵਤਾਰ ਸਿੰਘ ਘੁੱਲਾ ਦੀਆਂ ਪਹਿਲਕਦਮੀਆਂ ਸ਼ਲਾਘਾਯੋਗ ਹਨ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਹਰਵਿੰਦਰ ਪਾਲ ਸਿੰਘ ਚੁੱਘ ਵੱਲੋਂ ਅਵਤਾਰ ਸਿੰਘ ਘੁੱਲਾ ਦਾ ਸਨਮਾਨ ਕੀਤਾ ਗਿਆ।
Advertisement
Advertisement