ਘੁੱਲੂਮਾਜਰਾ ’ਚ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ
04:29 AM Jun 14, 2025 IST
ਰਾਮ ਸਰਨ ਸੂਦ
ਅਮਲੋਹ, 13 ਜੂਨ
ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਐੱਸਐੱਸਪੀ ਸ਼ੁਭਮ ਅਗਰਵਾਲ ਦੀ ਮੌਜੂਦਗੀ ਵਿੱਚ ਪਿੰਡ ਘੁੱਲੂਮਾਜਰਾ ਵਿੱਚ ਨਸ਼ਾ ਤਸਕਰ ਵੱਲੋਂ ਕੀਤੀ ਕਥਿਤ ਨਾਜਾਇਜ਼ ਉਸਾਰੀ ਢਾਹ ਦਿੱਤੀ ਗਈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਸਲਾਮਦੀਨ ਨਾਮੀ ਨਸ਼ਾ ਤਸਕਰ ਨੇ ਨਾਜਾਇਜ਼ ਉਸਾਰੀ ਕੀਤੀ ਹੋਈ ਸੀ ਅਤੇ ਪੰਚਾਇਤ ਵੱਲੋਂ ਪ੍ਰਸ਼ਾਸ਼ਨ ਦੇ ਧਿਆਨ ’ਚ ਇਹ ਮਾਮਲਾ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਲਾਮਦੀਨ ਖਿਲਾਫ਼ ਤਿੰਨ ਕੇਸ ਹਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਐੱਸਐੱਸਪੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਲਕਾ ਅਮਲੋਹ ਅੰਦਰ ਤਿੰਨ ਅਤੇ ਹਲਕਾ ਬਸੀ ਪਠਾਣਾਂ ਵਿਚ ਇਕ ਨਸ਼ਾ ਤਸਕਰ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਢਾਹਿਆ ਗਿਆ ਹੈ। ਇਸ ਮੌਕੇ ਐੱਸਪੀ ਹਰਵੰਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
Advertisement
Advertisement