ਘੋਹ ਤੋਂ ਦੁਰੰਗਖੱਡ ਨੂੰ ਜਾਣ ਵਾਲੀ ਸੜਕ ਦਾ ਉਦਘਾਟਨ
ਪੱਤਰ ਪ੍ਰੇਰਕ
ਪਠਾਨਕੋਟ, 22 ਮਈ
ਅੱਜ ਪਿੰਡ ਭੱਬਰ ਵਿੱਚ ਪਿੰਡ ਘੋਹ ਤੋਂ ਦੁਰੰਗਖੱਡ ਨੂੰ ਜਾਣ ਵਾਲੀ ਸੜਕ ਦਾ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਨੇ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਐੱਸਡੀਓ ਰੋਹਨ ਗੁਪਤਾ, ਸਰਪੰਚ ਰਾਕੇਸ਼ ਕੁਮਾਰ, ਰਸ਼ੀਦ ਮੁਹੰਮਦ, ਹੰਸ ਰਾਜ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਸਿਕੰਦਰ ਸਿੰਘ, ਕੈਪਟਨ ਅਸ਼ੋਕ ਸਿੰਘ, ਕੈਪਟਨ ਕਰਨ ਸਿੰਘ ਗੁਲੇਰੀਆ, ਠੇਕੇਦਾਰ ਮਹਿੰਦਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਇਹ ਸੜਕ ਪਿਛਲੇ 12-13 ਸਾਲਾਂ ਤੋਂ ਬਹੁਤ ਮੰਦੀ ਹਾਲਤ ਵਿੱਚ ਸੀ ਅਤੇ ਲੋਕਾਂ ਦਾ ਆਉਣਾ-ਜਾਣਾ ਬਹੁਤ ਮੁਸ਼ਕਲ ਸੀ। ਇਹ ਸੜਕ ਕਰੀਬ 8 ਤੋਂ 10 ਪਿੰਡਾਂ ਨੂੰ ਜੋੜਦੀ ਹੈ। ਲੋਕਾਂ ਨੇ ਉਨ੍ਹਾਂ ਨਾਲ ਇਸ ਸਮੱਸਿਆ ਨੂੰ ਲੈ ਕੇ ਗੱਲ ਕੀਤੀ ਤਾਂ ਉਨ੍ਹਾਂ ਅੱਜ ਇਸ ਸੜਕ ਨੂੰ ਬਣਾਉਣ ਲਈ ਕੰਮ ਸ਼ੁਰੂ ਕਰਵਾਇਆ ਹੈ। ਹੁਣ ਇਸ ਸੜ ਦੇ ਬਣਨ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਇੱਕ ਵੱਖਰੇ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਪਿੰਡ ਨਰਾਇਣਪੁਰ, ਪੰਗੋਲੀ ਵਿੱਚ ਸਮਾਗਮ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਨੇ ਸਰਪੰਚ, ਪੰਚਾਇਤ ਮੈਂਬਰ ਅਤੇ ਪਿੰਡ ਵਾਸੀਆਂ ਨੂੰ ਨਸ਼ੇ ਦੇ ਖਾਤਮੇ ਲਈ ਸਹੁੰ ਚੁਕਾਈ।