ਘੱਟ ਕਣਕ ਦੇਣ ਵਾਲੇ ਡਿੱਪੂ ਹੋਲਡਰਾਂ ਨੂੰ ਮੁਅੱਤਲ ਕਰਨ ਦੇ ਹੁਕਮ
07:42 AM Jan 01, 2025 IST
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 31 ਦਸੰਬਰ
ਇਥੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਲਾਭਪਾਤਰੀਆਂ ਨੂੰ ਘੱਟ ਕਣਕ ਦੇਣ ਵਾਲੇ ਡਿੱਪੂ ਹੋਲਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਰਡ ਵਾਈਜ਼ ਜਿਨ੍ਹਾਂ ਦੇ ਨਵੇਂ ਡਿੱਪੂ ਅਜੇ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਲਾਭਪਾਤਰੀਆਂ ਦੇ ਬਣੇ ਕਾਰਡਾਂ ਦੀ ਸਮੀਖਿਆ ਕੀਤੀ ਜਾਵੇ। ਜਿਨ੍ਹਾਂ ਲਾਭਪਾਤਰੀਆਂ ਦੇ ਕਾਰਡ ਅਜੇ ਤੱਕ ਨਹੀਂ ਬਣੇ ਉਨ੍ਹਾਂ ਦੇ ਤੁਰੰਤ ਪ੍ਰਭਾਵ ਨਾਲ ਕਾਰਡ ਬਣਾਏ ਜਾਣ। ਵਿਧਾਇਕ ਨੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਈ-ਮਜ਼ਦੂਰਾਂ ਦੇ ਕਾਰਡ ਤੁਰੰਤ ਪ੍ਰਭਾਵ ਨਾਲ ਬਣਾਏ ਜਾਣ।
Advertisement
Advertisement