ਚਕੌਹੀ ਦੇ ਸਰਕਾਰੀ ਸਕੂਲ ’ਚ ਜਾਗਰੂਕਤਾ ਕੈਂਪ
ਨਿੱਜੀ ਪੱਤਰ ਪ੍ਰੇਰਕ
ਖੰਨਾ, 15 ਮਈ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਐਸਐਮਓ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠਾ ਸਿਹਤ ਵਿਭਾਗ ਦੀ ਟੀਮ ਵੱਲੋਂ ਨੇੜਲੇ ਪਿੰਡ ਚਕੌਹੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਾਇਆ। ਇਸ ਮੌਕੇ ਸਿਹਤ ਇੰਸਪੈਕਟਰ ਬਲਜੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ੇ ਦੀ ਆਦਤ ਵਿਅਕਤੀ ਲਈ ਜਾਨਲੇਵਾ ਹੋ ਸਕਦੀ ਹੈ। ਇਹ ਸਰੀਰਕ ਸਿਹਤ ਦੇ ਨਾਲ ਨਾਲ ਮਾਨਸਿਕ ਸਿਹਤ ਨੂੰ ਵੀ ਪ੍ਰਭਾਵਿਤ ਕਰਦੀ ਹੈ ਅਤੇ ਕਿਸੇ ਵਿਅਕਤੀ ਦੇ ਪਰਿਵਾਰ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ।
ਇਸ ਮੌਕੇ ਸਿਮਰਨਜੀਤ ਕੌਰ ਅਤੇ ਝਰਮਲ ਸਿੰਘ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਦਵਾਈ ਕੇਂਦਰੀ ਸਬੰਧੀ ਜਾਣਕਾਰੀ ਦਿੱਤੀ ਜਿੱਥੇ ਨਸ਼ੇ ਦੀ ਆਦੀ ਵਿਅਕਤੀਆਂ ਦਾ ਕਾਉਂਸਲਿੰਗ ਦੁਆਰਾ ਦਵਾਈ ਨਾਲ ਮੁਫ਼ਤ ਇਲਾਜ ਕੀਤਾ ਜਾਦਾ ਹੈ। ਇਸ ਮੌਕੇ ਗੁਰਪ੍ਰੀਤ ਕੌਰ, ਬਲਵੀਰ ਸਿੰਘ, ਜਤਿੰਦਰ ਸਿੰਘ, ਹਿਮਾਂਸ਼ ਸੁਰਬਗ, ਸੁਖਵੀਰ ਸਿੰਘ, ਗੁਰਸੇਵਕ ਸਿੰਘ, ਲਾਲ ਸਿੰਘ, ਪੁਸ਼ਪਿੰਦਰ ਸਿੰਘ, ਅਮਨਦੀਪ ਕੌਰ ਤੇ ਹੋਰ ਹਾਜ਼ਰ ਸਨ।