ਚਚੇਰੇ ਭਰਾ ਤੋਂ ਪ੍ਰੇਸ਼ਾਨ ਨਾਬਾਲਗ ਵੱਲੋਂ ਖ਼ੁਦਕੁਸ਼ੀ
06:48 AM Apr 21, 2025 IST
ਪੱਤਰ ਪ੍ਰੇਰਕ
ਪਾਤੜਾਂ, 20 ਅਪਰੈਲ
ਇਥੇ ਪਿੰਡ ਕੱਲਰਭੈਣੀ ਦੇ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਹਰਮਾਨ ਸਿੰਘ (17) ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਮਾਨਸਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਆਪਣੇ ਭਤੀਜੇ ’ਤੇ ਹਰਮਾਨ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਊਧਮ ਸਿੰਘ ਵਾਸੀ ਕੱਲਰਭੈਣੀ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਜ਼ਮੀਨ ਦਾ ਕੇਸ ਪਟਿਆਲਾ ਵਿੱਚ ਚੱਲ ਰਿਹਾ ਹੈ। ਉਸ ਦੇ ਬੇਟੇ ਹਰਮਾਨ ਸਿੰਘ ਨੂੂੰ ਉਸ ਦੇ ਚਾਚੇ ਦਾ ਲੜਕਾ ਨਿਰਮਲ ਸਿੰਘ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਤੋਂ ਤੰਗ ਆ ਕੇ ਹਰਮਾਨ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਪੜਤਾਲੀਆ ਅਫਸਰ ਤੇਜਾ ਸਿੰਘ ਨੇ ਦੱਸਿਆ ਕਿ ਪਿਤਾ ਦੇ ਬਿਆਨਾਂ ’ਤੇ ਨਿਰਮਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement