ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਿਵ ਕੁਮਾਰ ਬਟਾਲਵੀ ਦੇ ਨਾਮ ਇਕ ਸ਼ਾਮ ਪ੍ਰੋਗਰਾਮ

07:40 AM May 09, 2025 IST
featuredImage featuredImage
ਚਮਕੌਰ ਸਾਹਿਬ ਵਿੱਚ ਕਰਵਾਏ ਸਮਾਗਮ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ। 

ਸੰਜੀਵ ਬੱਬੀ
ਚਮਕੌਰ ਸਾਹਿਬ, 8 ਮਈ
ਸਥਾਨਕ ਸਿਟੀ ਸੈਂਟਰ ਵਿੱਚ ਸ਼ਿਵ ਕੁਮਾਰ ਬਟਾਲਵੀ ਦੇ ਨਾਮ ਇੱਕ ਸ਼ਾਮ ਕਰਵਾਈ ਗਈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕੀਤਾ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐੱਸ ਪੀ ਹੈੱਡਕੁਆਰਟਰ ਅਰਵਿੰਦ ਮੀਨਾ , ਐੱਸਡੀਐੱਮ ਅਮਰੀਕ ਸਿੰਘ ਸਿੱਧੂ ਅਤੇ ਡੀਐੱਸਪੀ ਮਨਜੀਤ ਸਿੰਘ ਔਲਖ ਨੇ ਵੀ ਇਸ ਸ਼ਾਮ ਦਾ ਆਨੰਦ ਮਾਣਿਆ। ਵਿਧਾਇਕ ਚਰਨਜੀਤ ਸਿੰਘ ਨੇ ਸ਼ਿਵ ਕੁਮਾਰ ਬਟਾਲਵੀ ਦੀ ਰਚਨਾ ‘ਕੁੱਝ ਰੁੱਖ ਮੈਨੂੰ ਪੁੱਤ ਲੱਗਦੇ ਨੇ’ ਗਾ ਕੇ ਸੁਣਾਈ। ਇਸ ਸ਼ਾਮ ਵਿੱਚ ਸਾਰੀਆਂ ਮਾਨਯੋਗ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਨੌਜਵਾਨ ਪੀੜ੍ਹੀ ਨੂੰ ਕਲਾ ਨਾਲ ਜੁੜ ਕੇ ਨਸ਼ਿਆ ਤੋਂ ਤੋਬਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤਿੰਨ ਗ਼ਜ਼ਲ ਗਾਇਕ ਸੁਨੀਲ ਸਿੰਘ ਡੋਗਰਾ, ਸੁਖਜਿੰਦਰ ਸੁੱਖੀ ਅਤੇ ਸੁਖਵਿੰਦਰ ਸਾਰੰਗ ਨੇ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਇਰੀ ਦਾ ਰੰਗ ਬੰਨ੍ਹਿਆ। ਇਸ ਸਮਾਗਮ ਵਿੱਚ ਸੀਨੀਅਰ ਪੱਤਰਕਾਰ ਜਤਿੰਦਰ ਪੰਨੂ , ਡਾ. ਦੀਪਕ ਮਨਮੋਹਣ ਸਿੰਘ, ਡਾ ਸਤੀਸ਼ ਕੁਮਾਰ ਵਰਮਾ, ਫਿਲਮੀ ਅਦਾਕਾਰ ਬਨਿੰਦਰ ਬੰਨੀ, ਸੋਨਪ੍ਰੀਤ ਜਵੰਧਾ, ਗੀਤਕਾਰ ਸੋਨੀ ਠੁਲ੍ਹੇਵਾਲ, ਡਾ ਨਿਰਮਲ ਕੁਮਾਰ ਧੀਮਾਨ, ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆਂ ਆਦਿ ਹਾਜ਼ਰ ਸਨ।

Advertisement

Advertisement