ਚਮੇਲ ਸਿੰਘ ਦੀ ਯਾਦ ’ਚ ਸਮਾਗਮ
05:25 AM Apr 01, 2025 IST
ਬਨੂੜ: ਪਿੰਡ ਚਾਉਮਾਜਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਰਗੀ ਚਮੇਲ ਸਿੰਘ ਦੀ ਯਾਦ ਵਿਚ ਚਾਰ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ। ਪਿੰਡ ਦੇ ਵਸਨੀਕ ਚਮੇਲ ਸਿੰਘ ਵੱਲੋਂ ਆਪਣੀ ਸਾਰੀ ਜ਼ਮੀਨ ਪਿੰਡ ਦੇ ਗੁਰਦੁਆਰਾ ਸਾਹਿਬ ਨੂੰ ਦਿੱਤੀ ਗਈ ਸੀ। ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ, ਸੁਰਮੁਖ ਸਿੰਘ, ਚਰਨਜੀਤ ਸਿੰਘ, ਹਰਦੀਪ ਸਿੰਘ ਗਿੱਲ, ਮਨਜੀਤ ਸਿੰਘ ਗਿੱਲ, ਗੁਰਵਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਮਾਗਮ ਵਿਚ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ ਗਈਆਂ। ਇੰਟਰਨੈਸ਼ਨਲ ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਜਥੇ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਕੌਮ ਦੇ ਇਤਿਹਾਸ ਤੋਂ ਜਾਣੂ ਕਰਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ ਨੇ ਮੁੱਖ ਮਹਿਮਾਨ ਵਜੋਂ ਪਹੁੰਚੇ। -ਪੱਤਰ ਪ੍ਰੇਰਕ
Advertisement
Advertisement