ਚਰਨ ਕੰਵਲ ਸਪੋਰਟਸ ਕਲੱਬ ਵੱਲੋਂ ਅੱਖਾਂ ਦਾ ਜਾਂਚ ਕੈਂਪ ਭਲਕੇ
06:45 AM Jun 14, 2025 IST
ਪੱਤਰ ਪ੍ਰੇਰਕ
ਮਾਛੀਵਾੜਾ, 13 ਜੂਨ
ਖੇਡਾਂ ਤੇ ਸਮਾਜ ਸੇਵੀ ਕਾਰਜਾਂ ਵਿਚ ਮੋਹਰੀ ਸੰਸਥਾ ਚਰਨ ਕੰਵਲ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ 15 ਜੂਨ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਲਗਾਇਆ ਜਾਵੇਗਾ। ਪ੍ਰਧਾਨ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਸੰਗਰਾਂਦ ਦਿਹਾੜੇ ਮੌਕੇ ਲਗਾਏ ਜਾ ਰਹੇ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਲੋੜੀਂਦੀਆਂ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।
Advertisement
Advertisement