ਨਿੱਜੀ ਪੱਤਰ ਪ੍ਰੇਰਕਲੁਧਿਆਣਾ, 11 ਜਨਵਰੀਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਦੋ ਜਣਿਆਂ ਨੂੰ ਚਰਸ ਅਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 5 ਦੇ ਥਾਣੇਦਾਰ ਸੁਭਾਸ਼ ਚੰਦ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਵਕੀਲਾਂ ਵਾਲੀ ਪਾਰਕਿੰਗ (ਨੇੜੇ ਜੁਮਨਾਇਲ ਕੋਰਟ) ਤੋਂ ਯੁੱਗ ਵਾਸੀ ਫੀਲਡ ਗੰਜ ਨੂੰ ਕਾਬੂ ਕਰ ਕੇ ਉਸ ਕੋਲੋਂ 170 ਗ੍ਰਾਮ ਸੁਲਫਾ (ਚਰਸ) ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੂੰਮਕਲਾਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਸੁਖਦੇਵ ਸਿੰਘ ਵਾਸੀ ਪਿੰਡ ਕੂੰਮਕਲਾਂ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਕੇ 30 ਬੌਤਲਾਂ ਸ਼ਰਾਬ 111 ਵਿਸਕੀ ਅਤੇ 20 ਬੋਤਲਾਂ ਸ਼ਰਾਬ ਵਜ਼ੀਰ ਗੋਲਡ ਵਿਸਕੀ ਬਰਾਮਦ ਕੀਤੀ ਹੈ।