For the best experience, open
https://m.punjabitribuneonline.com
on your mobile browser.
Advertisement

ਚਾਰ ਨੌਜਵਾਨ ਹੈਰੋਇਨ ਸਣੇ ਗ੍ਰਿਫ਼ਤਾਰ

08:14 AM Jul 20, 2024 IST
ਚਾਰ ਨੌਜਵਾਨ ਹੈਰੋਇਨ ਸਣੇ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 19 ਜੁਲਾਈ
ਪੁਲੀਸ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਚਾਰ ਨੌਜਵਾਨਾਂ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਸਤਪ੍ਰਕਾਸ਼ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਲਹਿਰਾਗਾਗਾ-ਜਾਖਲ ਮੁੱਖ ਸੜਕ ’ਤੇ ਚਾਰ ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਤਾਂ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਭੂਸ਼ਣ ਕੁਮਾਰ, ਅਮਨਦੀਪ ਸਿੰਘ, ਜਸਬੀਰ ਸਿੰਘ ਉਰਫ ਜੱਸੀ ਅਤੇ ਕ੍ਰਿਸ਼ਨਾ ਚਾਰੇ ਵਾਸੀ ਲਹਿਰਾਗਾਗਾ ਵਜੋਂ ਹੋਈ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

sanam grng

View all posts

Advertisement
Advertisement
×