ਚਾਰ ਮੁਲਜ਼ਮ ਹੈਰੋਇਨ ਸਣੇ ਕਾਬੂ
06:57 AM Mar 26, 2025 IST
ਤਰਨ ਤਾਰਨ: ਪੰਜਾਬ ਸਰਕਾਰ ਵੱਲੋਂ ਪਹਿਲੀ ਮਾਰਚ ਤੋ ਛੇੜੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੋਮਵਾਰ ਨੂੰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ 26.08 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ| ਐੱਸਐੱਸਪੀ ਅਭਿਮੰਨਿਊ ਰਾਣਾ ਨੇ ਇੱਥੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੀ ਪੁਲੀਸ ਪਾਰਟੀ ਵੱਲੋਂ ਇਲਾਕੇ ਦੇ ਪਿੰਡ ਫਤਿਹਪੁਰ ਸੁੱਗਾ ਦੇ ਵਾਸੀ ਸਤਨਾਮ ਸਿੰਘ ਤੋਂ 7 ਗਰਾਮ ਅਤੇ ਥਾਣਾ ਪੱਟੀ ਸਿਟੀ ਦੀ ਪੁਲੀਸ ਪਾਰਟੀ ਨੇ ਪਿੰਡ ਮੱਲੂਵਾਲੀਆ ਦੇ ਵਾਸੀ ਇੰਦਰਜੀਤ ਸਿੰਘ ਮਿੰਟੂ ਤੋਂ ਵੀ 7 ਗਰਾਮ ਹੈਰੋਇਨ ਬਰਾਮਦ ਕੀਤੀ| ਇਸ ਦੇ ਨਾਲ ਹੀ ਥਾਣਾ ਭਿੱਖੀਵਿੰਡ ਦੀ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਪੂਹਲਾ ਦੇ ਵਾਸੀ ਹਰਪ੍ਰੀਤ ਸਿੰਘ ਤੋਂ 6 ਗਰਾਮ ਅਤੇ ਥਾਣਾ ਖੇਮਕਰਨ ਦੀ ਪੁਲੀਸ ਪਾਰਟੀ ਵੱਲੋਂ ਕਸਬਾ ਖੇਮਕਰਨ ਦੇ ਹੀ ਵਾਸੀ ਹਰਪਾਲ ਸਿੰਘ ਤੋਂ 6.08 ਗਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਖਿਲਾਫ਼ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤੇ ਗਏ ਹਨ| ਪੱਤਰ ਪ੍ਰੇਰਕ
Advertisement
Advertisement