ਚਿੰਤਪੁਰਨੀ ਮੰਦਿਰ ਵਿੱਚ ਮੈਡੀਕਲ ਕੈਂਪ ਲਗਾਏ
05:22 AM Jun 09, 2025 IST
ਭੁੱਚੋ ਮੰਡੀ: ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਨੈਣ ਜੋਤੀ ਚੈਰੀਟੇਬਲ ਸੁਸਾਇਟੀ ਦੁਆਰਾ ਹਰ ਸ਼ੁਕਰਵਾਰ ਚੱਲ ਰਹੇ ਸ੍ਰੀ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿੱਚ ਡਾ. ਸਵਤੰਤਰ ਗੁਪਤਾ ਨੇ 155 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਡਾ. ਯੋਗੇਸ਼ ਬਾਂਸਲ (ਐੱਮਐੱਸ) ਨੇ 5 ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕੀਤੇ। ਸ੍ਰੀ ਮਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਦੰਦਾਂ ਦੇ ਹਸਪਤਾਲ ਵਿੱਚ ਡਾ. ਅੰਸ਼ੂ ਗਰਗ (ਐੱਮਡੀਐੱਸ) ਅਤੇ ਡਾ. ਨਾਪੁਰ (ਬੀਡੀਐੱਸ) ਨੇ 24 ਮਰੀਜ਼ਾਂ ਦਾ ਇਲਾਜ ਕੀਤਾ। ਸ੍ਰੀਮਤੀ ਵਿਜੈ ਲਕਸ਼ਮੀ ਚੈਰੀਟੇਬਲ ਔਰਤ ਰੋਗ ਹਸਪਤਾਲ ਵਿੱਚ ਡਾ. ਸ਼ਾਇਨਾ ਕਾਂਸਲ ਨੇ 7 ਮਰੀਜ਼ਾਂ ਦੀ ਜਾਂਚ ਕੀਤੀ। ਲੈਬ ਇੰਚਾਰਜ ਵਿਨੋਦ ਗੋਇਲ ਨੇ ਲਾਲਾ ਵਾਸੁਦੇਵ ਮੰਗਲਾ ਚੈਰੀਟੇਬਲ ਲੈਬ ਵਿੱਚ ਸਾਰੇ ਟੈਸਟ ਸਰਕਾਰੀ ਰੇਟ ’ਤੇ ਕੀਤੇ। -ਪੱਤਰ ਪ੍ਰੇਰਕ
Advertisement
Advertisement