ਨਿੱਜੀ ਪੱਤਰ ਪ੍ਰੇਰਕਸੰਗਰੂਰ, 22 ਦਸੰਬਰਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਸਬ ਡਿਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਤਲਾਸ਼ੀ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੀਨੀ ਡੋਰ ਦੀ ਵਿਕਰੀ ਤੇ ਵਰਤੋਂ ਰੋਕਣ ਵਾਸਤੇ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਪਤੰਗਬਾਜ਼ੀ ਦੇ ਸ਼ੌਕੀਨ ਚੀਨੀ ਡੋਰ ਨੂੰ ਵਰਤ ਕੇ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਐਸਡੀਐਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਇਸ ਮਾਮਲੇ ਵਿੱਚ ਜਾਂਚ ਮੁਹਿੰਮ ਚਲਾਉਂਦੇ ਹੋਏ ਚੀਨੀ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।