ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੀਨੀ ਡੋਰ ਦੀ ਵਿਕਰੀ ਰੋਕਣ ਲਈ ਪ੍ਰਸ਼ਾਸਨ ਸਖ਼ਤ

05:03 AM Dec 23, 2024 IST
ਨਿੱਜੀ ਪੱਤਰ ਪ੍ਰੇਰਕਸੰਗਰੂਰ, 22 ਦਸੰਬਰ
Advertisement

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਸਬ ਡਿਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਤਲਾਸ਼ੀ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੀਨੀ ਡੋਰ ਦੀ ਵਿਕਰੀ ਤੇ ਵਰਤੋਂ ਰੋਕਣ ਵਾਸਤੇ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਪਤੰਗਬਾਜ਼ੀ ਦੇ ਸ਼ੌਕੀਨ ਚੀਨੀ ਡੋਰ ਨੂੰ ਵਰਤ ਕੇ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਐਸਡੀਐਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਇਸ ਮਾਮਲੇ ਵਿੱਚ ਜਾਂਚ ਮੁਹਿੰਮ ਚਲਾਉਂਦੇ ਹੋਏ ਚੀਨੀ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

 

Advertisement

Advertisement