ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

05:58 AM May 01, 2025 IST
featuredImage featuredImage
ਵਿੱਤ ਮੰਤਰੀ ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨਾਲ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਪਰੈਲ
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐੱਸਏਐੱਸ ਪ੍ਰੀਖਿਆ ਪਾਸ ਕਰਨ ਵਾਲੇ 11 ਕਰਮਚਾਰੀਆਂ ਨੂੰ ਬਤੌਰ ਸੈਕਸ਼ਨ ਅਫ਼ਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਅ ਰਹੇ ਸਨ। ਇਸ ਨਿਯੁਕਤੀ ਉਪਰੰਤ ਇਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਦਫ਼ਤਰਾਂ ਵਿੱਚ ਵਿੱਤ ਵਿਭਾਗ ਦੇ ਨੁਮਾਇੰਦਿਆਂ ਵਜੋਂ ਤਾਇਨਾਤ ਕੀਤਾ ਗਿਆ ਹੈ।
ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵਿੱਤ ਮੰਤਰੀ ਚੀਮਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਸੈਕਸ਼ਨ ਅਧਿਕਾਰੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨਿਰਵਿਘਨ ਲਾਗੂ ਕਰਨ ਨੂੰ ਯਕੀਨੀ ਬਣਾਉਣਗੇ। ਸ੍ਰੀ ਚੀਮਾ ਨੇ ਕਿਹਾ ਕਿ ਇਹ ਸੈਕਸ਼ਨ ਅਫ਼ਸਰ ਸਰਕਾਰੀ ਖ਼ਰਚਿਆਂ ਦੀ ਵਿਆਪਕ ਨਿਗਰਾਨੀ ਰੱਖਣ, ਪਾਰਦਰਸ਼ਤਾ ਵਧਾਉਣ, ਵਿੱਤੀ ਲੀਕੇਜ ਰੋਕਣ ਅਤੇ ਪ੍ਰਾਪਤੀਆਂ ਦੀ ਨਿਗਰਾਨੀ ਕਰਨ ਵਿੱਚ ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਦਕਾ ਕਰਮਚਾਰੀਆਂ, ਪੈਨਸ਼ਨਰਾਂ ਅਤੇ ਆਮ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਹੋਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

Advertisement

Advertisement