ਚੁਣੌਤੀਆਂ ਦੇ ਟਾਕਰੇ ਲਈ ਸਮਰੱਥ ਬਣਨ ਵਿਦਿਆਰਥੀ: ਕਟਾਰੀਆ
04:30 AM Apr 03, 2025 IST
ਜਲੰਧਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਾਮ ਏਪੀਜੇ ਕਾਲਜ ਆਫ਼ ਫਾਈਨ ਆਰਟਸ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਚੁਣੌਤੀ ਦੇ ਟਾਕਰੇ ਲਈ ਸਮਰੱਥ ਬਣਨ ਤੇ ਸਮਾਜ ਅਤੇ ਦੇਸ਼ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਤੋਂ ਜੱਲ੍ਹਿਆਂਵਾਲਾ ਬਾਗ ਤੱਕ ਸ਼ੁਰੂ ਹੋਣ ਵਾਲੇ ਆਪਣੇ ਛੇ ਦਿਨਾਂ ਪੈਦਲ ਮਾਰਚ ਲਈ ਪੂਰੀ ਤਰ੍ਹਾਂ ਤਿਆਰ ਹਨ। ਰਾਜਪਾਲ ਨੇ ਕਾਲਜ ਵਿੱਚ ਆਏ ਮਹਿਮਾਨਾਂ ਅਤੇ ਲੋਕਾਂ ਨੂੰ ਦੱਸਿਆ ਕਿ ਉਹ ਰਾਜਸਥਾਨ ਦੇ ਛੋਟੇ ਜਿਹੇ ਸਕੂਲ ਵਿੱਚ ਅਧਿਆਪਕ ਸਨ ਪਰ ਕਿਸਮਤ ਉਨ੍ਹਾਂ ਨੂੰ ਇਸ ਅਹੁਦੇ ’ਤੇ ਲੈ ਆਈ। -ਪੱਤਰ ਪ੍ਰੇਰਕ
Advertisement
Advertisement