ਚੇਅਰਮੈਨ ਕੁਲਵੰਤ ਮਲੂਕਾ ਨੇ ਮੱਛੀ ਮੋਟਰ ਲਗਵਾਈ
05:11 AM May 24, 2025 IST
ਭਗਤਾ ਭਾਈ (ਪੱਤਰ ਪ੍ਰੇਰਕ): ਸਮਾਜ ਸੇਵੀ ਤੇ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਪਿੰਡ ਮਲੂਕਾ ਦੇ ਬਾਬਾ ਜੀਵਨ ਸਿੰਘ ਨਗਰ 'ਚ ਮੱਛੀ ਮੋਟਰ ਲਗਵਾਈ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਉਨ੍ਹਾਂ ਆਪਣੇ ਨਗਰ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ। ਉਨ੍ਹਾਂ ਨੇ ਨਗਰ ਨਿਵਾਸੀਆਂ ਦੀ ਹਾਜ਼ਰੀ 'ਚ ਬਟਨ ਨੱਪ ਕੇ ਇਸ ਕਾਰਜ਼ ਦੀ ਸ਼ੁਰੂਆਤ ਕੀਤੀ। ਨਗਰ ਨਿਵਾਸੀਆਂ ਵੱਲੋਂ ਮਲੂਕਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕੌਂਸਲਰ ਭੀਮ ਸਿੰਘ, ਹਰਜਿੰਦਰ ਹੀਰਾ, ਨਛੱਤਰ ਸਿੰਘ, ਬਲਜਿੰਦਰ ਸਿੰਘ, ਕਾਕਾ ਸਿੰਘ, ਬਾਬਾ ਜੱਸੀ, ਗੁਰਜੰਟ ਜੁਗਤੀ, ਤਾਰਾ ਮੈਂਬਰ, ਜਿਉਣ ਸਿੰਘ, ਸ਼ਿੰਦਰ ਸਿੰਘ ਤੇ ਸਿਕੰਦਰ ਸਿੰਘ ਹਾਜ਼ਰ ਸਨ।
Advertisement
Advertisement