ਚੇਅਰਮੈਨ ਨੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ
05:02 AM Jun 08, 2025 IST
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਇਤਿਹਾਸਕ ਪਿੰਡ ਭਗੜਾਣਾ ਦੇ ਟੋਭੇ ਦੀ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ ਇਸ ਵਿੱਚੋਂ 7 ਲੱਖ ਰੁਪਏ ਪੰਚਾਇਤ ਦੇ ਖਾਤੇ ਵਿੱਚ ਆਉਣ ਨਾਲ ਪੰਚਾਇਤ ਵੱਲੋਂ ਸਫ਼ਾਈ ਦਾ ਕਾਰਜ ਸ਼ੁਰੂ ਕਰਵਾਇਆ ਗਿਆ। ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਜਾਇਜ਼ਾ ਲੈਣ ਉਪਰੰਤ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਰਪੰਚ ਹਰਭਜਨ ਸਿੰਘ ਲੱਕੀ, ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਮਨਜੀਤ ਸਿੰਘ ਝਾਮਪੁਰ, ਸੋਨੂੰ ਭਗੜਾਣਾ, ਪ੍ਰਹਿਲਾਦ ਸਿੰਘ, ਅਜੀਤ ਸਿੰਘ ਤਿੰਬਰਪੁਰ, ਅਮਨ ਸਿੰਘ, ਅਵਤਾਰ ਸਿੰਘ ਪੰਚ, ਸੁਰਿੰਦਰ ਸਿੰਘ, ਬਿਟੂ ਭਗੜਾਣਾ, ਜਸਵੰਤ ਸਿੰਘ ਅਤੇ ਜਸਵੀਰ ਸਿੰਘ ਜੱਸੀ ਆਦਿ ਨੇ ਸ੍ਰੀ ਢਿੱਲੋਂ ਦਾ ਧੰਨਵਾਦ ਕੀਤਾ।
Advertisement
Advertisement