ਚੇਅਰਮੈਨ ਵੱਲੋਂ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ
ਖੇਤਰੀ ਪ੍ਰਤੀਨਿਧ
ਪਟਿਆਲਾ, 17 ਮਈ
ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿੱਚ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਨਾਭਾ, ਪਟਿਆਲਾ, ਪਟਿਆਲਾ ਦਿਹਾਤੀ, ਸਮਾਣਾ, ਪਾਤੜਾਂ, ਘਨੌਰ, ਸ਼ੰਭੂ, ਰਾਜਪੁਰਾ, ਸਨੌਰ ਤੇ ਭੁਨਰਹੇੜੀ ਬਲਾਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਦੌਰਾਨ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਵਿੱਚ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਬੀਡੀਪੀਓਜ਼ ਅਤੇ ਹੋਰ ਅਧਿਕਾਰੀਆਂ ਨੂੰ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਦੀ ਹਦਾਇਤ ਕੀਤੀ, ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਖੇਡ ਗਰਾਊਂਡ, ਪਾਰਕ, ਜਿੰਮ ਆਦਿ ਨੂੰ ਵਧੀਆ ਢੰਗ ਨਾਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਪੰਚਾਇਤਾਂ ਨੂੰ ਨਸ਼ਿਆਂ ਦੇ ਖਾਤਮੇ ਵਿਰੁੱਧ ਮੁਹਿੰਮ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣ ਲਈ ਲਾਮਬੰਦ ਕੀਤਾ ਜਾਵੇ।