ਚੇਅਰਮੈਨ ਵੱਲੋਂ ਫੇਰੋਕੇ ’ਚ ਜਿਮ ਲਈ ਚੈੱਕ ਭੇਟ
05:19 AM May 09, 2025 IST
ਜ਼ੀਰਾ: ਜ਼ਿਲ੍ਹਾ ਯੋਜਨਾ ਬੋਰਡ ਫ਼ਿਰੋਜ਼ਪੁਰ ਦੇ ਚੇਅਰਮੈਨ ਚੰਦ ਸਿੰਘ ਗਿੱਲ ਨੇ ਅੱਜ ਪਿੰਡ ਫੇਰੋਕੇ ਵਿੱਚ ਨੌਜਵਾਨਾਂ ਲਈ ਜਿਮ ਖੋਲ੍ਹਣ ਵਾਸਤੇ ਸਰਪੰਚ ਤੀਰਥ ਸਿੰਘ ਬਰਾੜ ਅਤੇ ਸਮੁੱਚੀ ਪੰਚਾਇਤ ਨੂੰ ਆਪਣੇ ਅਖ਼ਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀਪੀਸੀ ’ਚੋਂ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਸਿਹਤਮੰਦ ਰੱਖਣ ਲਈ ਪਿੰਡਾਂ ਵਿੱਚ ਜਿਮ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਿੰਡਾਂ ਦੀ ਤਰੱਕੀ ਦੇ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਇਸ ਮੌਕੇ ਪਿੰਡ ਸਰਪੰਚ ਤੀਰਥ ਸਿੰਘ ਬਰਾੜ, ਮੈਂਬਰ ਜਗਦੀਪ ਸਿੰਘ, ਮਨਜੀਤ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ, ਰੇਸ਼ਮ ਸਿੰਘ, ਸੰਦੀਪ ਸਿੰਘ, ਜਗਦੀਪ ਸਿੰਘ, ਜੁਗਰਾਜ ਸਿੰਘ, ਕੇਵਲ ਸਿੰਘ, ਰੇਸ਼ਮ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਗੁਰਲਾਲ ਸਿੰਘ ,ਅਮਰੀਕ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement