ਚੇਅਰਮੈਨ ਵੱਲੋਂ ਫੱਤੇਵਾਲੀ ਦਾ ਰਾਹ ਬਣਾਉਣ ਦੀ ਸ਼ੁਰੂਆਤ
06:31 AM Mar 26, 2025 IST
ਫਤਿਹਗੜ੍ਹ ਚੂੜੀਆਂ: ਬਲਬੀਰ ਸਿੰਘ ਪੰਨੂ (ਚੇਅਰਮੈਨ, ਪਨਸਪ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ, ਗੁਰਦਾਸਪੁਰ ਦਿਹਾਤੀ) ਵੱਲੋਂ ਪਿੰਡ ਫੱਤੇਵਾਲੀ ਡੇਰਿਆਂ ਨੂੰ ਜਾਂਦੇ ਰਸਤੇ ਬਣਾਉਣ ਦੀ ਸ਼ੁਰੂਆਤ ਕੀਤੀ ਗਈ। ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਅੰਦਰ ਚਹੁੰਪੱਖੀ ਵਿਕਾਸ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਵੱਲੋਂ ਲਗਾਤਾਰ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਨਿਸ਼ਾਨ ਸਿੰਘ, ਮੈਂਬਰ ਅਮਨਦੀਪ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ ਅਤੇ ਬਲਾਕ ਪ੍ਰਧਾਨ ਮਲਜਿੰਦਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement