ਚੇਅਰਮੈਨ ਵੱਲੋਂ ਸਫ਼ਾਈ ਮੁਹਿੰਮ ਦੀ ਅਗਵਾਈ
05:05 AM Apr 30, 2025 IST
ਖੇਤਰੀ ਪ੍ਰਤੀਨਿਧ
Advertisement
ਅੰਮ੍ਰਿਤਸਰ, 29 ਅਪਰੈਲ
ਇੱਥੇ ਅੰਮ੍ਰਿਤਸਰ ਇੰਪੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਵੱਡੀ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਹ ਇੰਟੈਂਸਿਵ ਸਫ਼ਾਈ ਮੁਹਿੰਮ ਗਾਲਾ ਮਾਲਾ ਚੌਕ (ਮਜੀਠਾ ਰੋਡ) ਤੋਂ ਸ਼ੁਰੂ ਹੋ ਕੇ ਐੱਸਐੱਸਐੱਸਐੱਸ ਚੌਕ ਤੱਕ ਚਲਾਈ ਗਈ। ਇਸ ਦੌਰਾਨ ਨਗਰ ਨਿਗਮ ਅੰਮ੍ਰਿਤਸਰ ਦੇ ਸਫ਼ਾਈ ਸੇਵਕਾਂ ਦੇ ਨਾਲ-ਨਾਲ ਵਾਲੰਟੀਅਰਾਂ, ਸੀਨੀਅਰ ਡਿਪਟੀ ਮੇਅਰ, ਇਲਾਕਾ ਕੌਂਸਲਰ ਅਤੇ ਹੋਰ ਕਈ ਅਧਿਕਾਰੀਆਂ ਨੇ ਭਾਗ ਲਿਆ। ਮੁਹਿੰਮ ਦੌਰਾਨ ਨਾਗਰਿਕਾਂ ਅਤੇ ਦੁਕਾਨਦਾਰਾਂ ਨੂੰ ਉਨ੍ਹਾਂ ਦੇ ਇਲਾਕਿਆਂ ਦੀ ਸਫ਼ਾਈ ਬਰਕਰਾਰ ਰੱਖਣ ਲਈ ਜਾਗਰੂਕ ਕੀਤਾ ਗਿਆ। ਇਸ ਸਫ਼ਾਈ ਮੁਹਿੰਮ ਤੋਂ ਬਾਅਦ ਕਰਮਜੀਤ ਸਿੰਘ ਰਿੰਟੂ ਨੇ ਸੀਨੀਅਰ ਡਿਪਟੀ ਮੇਅਰ, ਕੌਂਸਲਰਾਂ, ਸਫ਼ਾਈ ਸੇਵਕਾਂ ਅਤੇ ਟੀਮ ਮੈਂਬਰਾਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਭਵਿੱਖ ਵਿੱਚ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ।
Advertisement
Advertisement