ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਖ਼ਰਚੇ ਦਾ ਲੇਖਾ-ਜੋਖਾ ਜਮ੍ਹਾਂ ਕਰਾਉਣ ਦੀ ਸਿਖਲਾਈ

05:40 AM Jul 04, 2025 IST
featuredImage featuredImage
ਬੱਚਤ ਭਵਨ ਵਿੱਚ ਉਮੀਦਵਾਰਾਂ ਨੂੰ ਸਿਖਲਾਈ ਦਿੰਦੇ ਹੋਏ ਮਾਹਿਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 19 ਜੂਨ ਨੂੰ ਹਾਲ ਹੀ ਵਿੱਚ ਹੋਈ 64-ਲੁਧਿਆਣਾ ਪੱਛਮੀ ਜ਼ਿਮਨੀ ਚੋਣ 2025 ਵਿੱਚ ਸਬੰਧਤ ਹਲਕੇ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਲਈ ਚੋਣ ਖ਼ਰਚੇ ਦਾ ਅੰਤਿਮ ਲੇਖਾ-ਜੋਖਾ ਜਮ੍ਹਾਂ ਕਰਵਾਉਣ ਲਈ ਸਥਾਨਕ ਬੱਚਤ ਭਵਨ ਵਿੱਚ ਸਿਖਲਾਈ ਦਿੱਤੀ ਗਈ। ਇਸ ਮੌਕੇ ਖਰਚ ਨਿਗਰਾਨ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।
ਉਨ੍ਹਾਂ ਵੱਲੋਂ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਖਰਚਾ ਸਟੇਟਮੈਂਟ ਨੂੰ ਮੁਕੰਮਲ ਕਰਨ ਵਿੱਚ ਮਦਦ ਕਰਨ ਲਈ ਸਿਖਲਾਈ ਦਿੱਤੀ ਗਈ। ਉਨ੍ਹਾਂ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ ਅਤੇ ਨਤੀਜਾ ਵੀ 23 ਜੂਨ 2025 ਨੂੰ ਐਲਾਨਿਆ ਜਾ ਚੁੱਕਾ ਹੈ ਅਤੇ ਇਸ ਤਰ੍ਹਾਂ ਚੋਣ ਖਰਚ ਨਿਗਰਾਨੀ ’ਤੇ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਨਤੀਜਾ ਐਲਾਨਣ ਦੀ ਮਿਤੀ ਤੋਂ 30 ਦਿਨਾਂ ਦੀ ਕਾਨੂੰਨੀ ਸਮਾਂ ਸੀਮਾ ਦੇ ਅੰਦਰ ਭਾਵ 22 ਜੁਲਾਈ 2025 ਦੇ ਅੰਦਰ ਚੋਣ ਦਫ਼ਤਰ ਵਿੱਚ ਆਪਣਾ ਚੋਣ ਖਰਚ ਦਾ ਲੇਖਾ-ਜੋਖਾ ਦਾਇਰ ਕਰਨਾ ਜ਼ਰੂਰੀ ਹੈ। ਇਸ ਮੌਕੇ ਦੱਸਿਆ ਗਿਆ ਕਿ ਉਮੀਦਾਵਾਰਾ ਦੇ ਖ਼ਰਚੇ ਦਾ ਲੇਖਾ-ਜੋਖਾ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੀਸੀ ਰੂਮ, ਸੁਵਿਧਾ ਕੇਂਦਰ, ਮਿੰਨੀ ਸਕੱਤਰੇਤ, ਲੁਧਿਆਣਾ ਵਿਖੇ ਕਮੇਟੀ ਦੇ ਦਫ਼ਤਰ ਵਿਖੇ ਸਟੇਟਮੈਂਟ ਜਮ੍ਹਾਂ ਕਰਾਈ ਜਾ ਸਕਦੀ ਹੈ।
ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਖਰਚੇ ਦੇ ਬਿੱਲ/ਵਾਊਚਰ ਅਤੇ ਬੈਂਕ ਸਟੇਟਮੈਂਟਾਂ ਆਪਣੇ ਖਾਤੇ ਦੇ ਰਜਿਸਟਰਾਂ ਅਨੁਸਾਰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਇਹ ਵੀ ਸਲਾਹ ਦਿੱਤੀ ਗਈ ਕਿ ਉਹ ਚੋਣ ਖਰਚੇ ਦੀ ਸਟੇਟਮੈਂਟ ਜਮਾਂ ਕਰਵਾਉਣ ਲਈ ਕਿਸੇ ਵੀ ਸਮੇਂ ਕਮੇਟੀ ਕੋਲ ਪਹੁੰਚ ਕਰਨ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਹਲਕੇ ਤੋਂ 14 ਉਮੀਦਵਾਰਾਂ ਨੇ ਚੋਣ ਲੜੀ ਸੀ। ਅੱਜ ਸਿਖਲਾਈ ਦੌਰਾਨ 13 ਉਮੀਦਵਾਰ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਹੀ ਸਿਖਲਾਈ ਪ੍ਰਾਪਤ ਕੀਤੀ।

Advertisement

Advertisement