ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਮੈਦਾਨ ਵਿੱਚੋਂ ਹਟਣ ਦੀ ਖ਼ਬਰ ਵਿਰੋਧੀਆਂ ਦੀ ਬੁਖਲਾਹਟ ਦਾ ਨਤੀਜਾ: ਘੁੰਮਣ

07:20 AM May 11, 2025 IST
featuredImage featuredImage
ਐਡਵੋਕੇਟ ਪਰਉਪਕਾਰ ਸਿੰਘ ਘੁੰਮਣ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਮਈ
ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਹੈ ਕਿ ਉਹ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਪੂਰੀ ਮਜ਼ਬੂਤੀ ਨਾਲ ਲੜ੍ਹ ਰਹੇ ਹਨ ਅਤੇ ਉਨ੍ਹਾਂ ਦੇ ਚੋਣ ਮੈਦਾਨ ਵਿੱਚੋਂ ਹੱਟਣ ਦੀ ਖ਼ਬਰ ਵਿਰੋਧੀਆਂ ਦੀ ਬੁਖਲਾਹਟ ਦਾ ਨਤੀਜਾ ਹੈ। ਅੱਜ ਇੱਥੇ ਗੱਲਬਾਤ ਦੌਰਾਨ ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਉਨ੍ਹਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਵੇਖ ਕੇ ਬੁਖਲਾ ਗਏ ਹਨ ਅਤੇ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ‘ਆਪ’ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿੱਚੋਂ ਕਿਸੇ ਇੱਕ ਉਮੀਦਵਾਰ ਨੇ ਇੱਕ ਨਿੱਜੀ ਚੈਨਲ ’ਤੇ ਇਹ ਖ਼ਬਰ ਸੂਤਰਾਂ ਦੇ ਹਵਾਲੇ ਨਾਲ ਪ੍ਰਸਾਰਿਤ ਕਰਵਾਈ ਹੈ ਕਿ ਅਕਾਲੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਚੋਣ ਮੈਦਾਨ ਵਿੱਚੋਂ ਦੌੜ ਗਿਆ ਹੈ ਅਤੇ ਉਸ ਨੇ ਆਪਣੀ ਟਿਕਟ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਾਪਸ ਕਰ ਦਿੱਤੀ ਹੈ।
ਐਡਵੋਕੇਟ ਘੁੰਮਣ ਨੇ ਦੱਸਿਆ ਕਿ ਉਹ ਇਸ ਝੂਠੇ ਅਤੇ ਗੁੰਮਰਾਹ ਪ੍ਰਚਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਗੇ ਤੇ ਇਸ ਸਬੰਧੀ ਜਲਦੀ ਹੀ ਨੋਟਿਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਚੋਣ ਮੈਦਾਨ ਵਿੱਚ ਪੂਰੀ ਸਰਗਰਮੀ ਨਾਲ ਡੱਟੇ ਹੋਏ ਹਨ ਅਤੇ ਭਾਰਤ-ਪਾਕਿ ਜੰਗ ਦੇ ਬਣੇ ਮਾਹੌਲ ਨੂੰ ਵੇਖਦਿਆਂ ਉਨ੍ਹਾਂ ਨੇ ਆਪਣੀਆਂ ਸਾਰੀਆਂ ਸਰਗਰਮੀਆਂ ਰੋਕ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ ਹੁਣ ਜਦੋਂ ਦੋਹਾਂ ਮੁਲਕਾਂ ਵਿੱਚ ਜੰਗਬੰਦੀ ਹੋ ਗਈ ਹੈ ਤਾਂ ਉਹ ਕਲ੍ਹ ਤੋਂ ਮੁੜ ਆਪਣੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨਗੇ।
ਉਨ੍ਹਾਂ ਮੀਡੀਆ ਕਰਮੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨਾਲ ਸਬੰਧਿਤ ਕੋਈ ਵੀ ਅਜਿਹੀ ਖ਼ਬਰ ਪ੍ਰਕਾਸ਼ਿਤ ਅਤੇ ਪ੍ਰਸਾਰਿਤ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਜ਼ਰੂਰ ਸੰਪਰਕ ਕਾਇਮ ਕਰਨ ਤਾਂ ਜੋ ਉਨ੍ਹਾਂ ਨੂੰ ਸੱਚਾਈ ਦੱਸੀ ਜਾ ਸਕੇ।

Advertisement

Advertisement