ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀਆਂ ਖ਼ਿਲਾਫ਼ ਲੋਕਾਂ ਵੱਲੋਂ ਥਾਣੇ ਅੱਗੇ ਪ੍ਰਦਰਸ਼ਨ

05:30 AM Dec 24, 2024 IST
ਥਾਣੇ ਅੱਗੇ ਪ੍ਰਦਰਸ਼ਨ ਕਰਦੀ ਹੋਈ ਮੋਹੀ ਦੀ ਪੰਚਾਇਤ ਤੇ ਕਿਸਾਨ।
ਪੱਤਰ ਪ੍ਰੇਰਕਗੁਰੂਸਰ ਸੁਧਾਰ, 23 ਦਸੰਬਰ
Advertisement

ਥਾਣਾ ਸੁਧਾਰ ਅਧੀਨ ਪਿੰਡ ਮੋਹੀ ਦੇ ਕਿਸਾਨਾਂ ਨੇ ਅੱਜ ਥਾਣੇ ਬਾਹਰ ਧਰਨਾ ਲਾ ਕੇ ਇਲਾਕੇ ਵਿੱਚ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਵਿੱਚ ਹੋਏ ਵਾਧੇ ਦਾ ਵਿਰੋਧ ਕੀਤਾ ਤੇ ਤੁਰੰਤ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਦੀ ਮੰਗ ਕੀਤੀ। ਪਿੰਡ ਮੋਹੀ ਦੇ ਸਰਪੰਚ ਤਾਰਾ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਮਾਸਟਰ ਗੁਰਮੀਤ ਸਿੰਘ ਤੇ ਸਮੁੱਚੀ ਪੰਚਾਇਤ ਸਮੇਤ ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਸਰਗਰਮ ਤਾਰ ਚੋਰ ਗਿਰੋਹ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਪਿੰਡ ਮੋਹੀ ਵਿੱਚ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਪਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਦਿੱਤੀਆਂ ਗਈਆਂ ਸ਼ਿਕਾਇਤਾਂ ਥਾਣੇਦਾਰ ਜ਼ੋਰਾਵਰ ਸਿੰਘ ਤੇ ਥਾਣੇਦਾਰ ਗੁਰਚਰਨ ਸਿੰਘ ਨੇ ਜਾਂਚ ਦੇ ਨਾਂ ’ਤੇ ਰੋਕੀਆਂ ਹੋਈਆਂ ਹਨ ਜਦਕਿ ਥਾਣੇਦਾਰ ਗੁਰਚਰਨ ਸਿੰਘ ਨੇ ਕਿਸਾਨਾਂ ਵੱਲੋਂ ਕੋਈ ਵੀ ਦਰਖ਼ਾਸਤ ਨਾ ਮਿਲੀ ਹੋਣ ਦੀ ਗੱਲ ਆਖੀ। ਇਸ ਸਬੰਧੀ ਡੀਐੱਸਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਗਸ਼ਤ ਹੋਰ ਵਧਾਈ ਜਾਵੇਗੀ।

Advertisement

 

Advertisement