ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੀ ਕਾਰ ਤੇ ਹੋਰ ਸਾਮਾਨ ਸਣੇ ਤਿੰਨ ਗ੍ਰਿਫ਼ਤਾਰ

06:30 AM Dec 27, 2024 IST
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 26 ਦਸੰਬਰ
Advertisement

ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੀ ਕਾਰ ਅਤੇ ਹੋਰ ਸਾਮਾਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੂੰ ਮਾਡਲ ਗ੍ਰਾਮ ਕਚਿਹਰੀ ਕੰਪਲੈਕਸ ਵਾਸੀ ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਜੋ ਗਾਇਬ ਹੋ ਗਈ। ਜਾਂਚ ਦੌਰਾਨ ਪਤਾ ਲੱਗਾ ਕਿ ਕਾਰ ਪ੍ਰਿੰਸ ਉਰਫ਼ ਪ੍ਰਿਤਪਾਲ ਸਿੰਘ ਵਾਸੀ ਨਿਊ ਜਨਤਾ ਨਗਰ ਸ਼ਿਮਲਾਪੁਰੀ ਤੇ ਸੁਧਾਂਸ਼ੂ ਮਲਹੋਤਰਾ ਉਰਫ਼ ਰਾਹੁਲ ਵਾਸੀ ਦੁਰਗਾ ਨਗਰ ਨਿਊ ਜਨਤਾ ਨਗਰ ਸ਼ਿਮਲਾਪੁਰੀ ਨੇ ਚੋਰੀ ਕੀਤੀ ਹੈ।‌ ਪੁਲੀਸ ਨੇ ਦੋਵੇਂ ਮੁਲਜ਼ਮਾਂ ਕੋਲੋਂ ਕਾਰ ਤੇ ਚੋਰੀ ਦੀਆਂ 7 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੇ ਥਾਣੇਦਾਰ ਮਹੁੰਮਦ ਸਦੀਕ ਨੇ ਦੱਸਿਆ ਕਿ ਪੁਲੀਸ ਨੇ ਗਸ਼ਤ ਦੌਰਾਨ ਅਮਨ ਪਾਠਕ ਉਰਫ਼ ਮੁਨੀਸ਼ ਵਾਸੀ ਮਹਾਂਦੇਵ ਨਗਰ ਨੂੰ ਕਾਬੂ ਕਰ ਕੇ ਉਸ ਕੋਲੋਂ ਸਾਈਕਲਾਂ ਦੇ ਸਕਰੈਪ ਪਾਰਟਸ ਨਾਲ ਭਰਿਆ ਛੋਟਾ ਹਾਥੀ ਬਰਾਮਦ ਕੀਤਾ ਹੈ।

 

Advertisement

Advertisement