ਚੋਰੀ ਦੇ ਦੋਸ਼ ਹੇਠ ਕੇਸ ਦਰਜ
05:10 AM Jun 08, 2025 IST
ਪੱਤਰ ਪ੍ਰੇਰਕ
Advertisement
ਫਗਵਾੜਾ, 7 ਜੂਨ
ਇਥੋਂ ਦੇ ਖਲਵਾੜਾ ਗੇਟ ਵਿੱਚ ਇੱਕ ਬੋਲੈਰੋ ਗੱਡੀ ਚੋਰੀ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਬਿਕਰਮਜੀਤ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਤਰਖਾਣਾ ਵਾਲੀ ਗਲੀ ਖਲਵਾੜਾ ਗੇਟ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਬੋਲੈਰੋ ਗੱਡੀ ਜੋ ਘਰ ਦੇ ਬਾਹਰ ਰੋਜ਼ਾਨਾ ਦੀ ਤਰ੍ਹਾਂ ਖੜ੍ਹੀ ਸੀ ਤੇ ਉਸ ਨੂੰ ਕਰੀਬ ਅੱਧੀ ਦਰਜਨ ਵਿਅਕਤੀ ਆਏ ਤੇ ਚੋਰੀ ਕਰਕੇ ਲੈ ਗਏ। ਜਿਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement