ਚੋਰੀ ਦੇ ਦੋਸ਼ ਹੇਠ ਦੋ ਕਾਬੂ
05:38 AM May 22, 2025 IST
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 21 ਮਈ
ਮੁਹਾਲੀ ਪੁਲੀਸ ਨੇ ਉਦਯੋਗਿਕ ਖੇਤਰ ਫੇਜ਼-9 ਸਥਿਤ ਇੱਕ ਫੈਕਟਰੀ ਦੇ ਜਿੰਦੇ ਤੋੜ ਕੇ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਮੇਸ਼ ਬਹਾਦਰ ਅਤੇ ਲੱਲਾ ਰਾਮ ਵਜੋਂ ਹੋਈ ਹੈ। ਉਨ੍ਹਾਂ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸਨਅਤੀ ਖੇਤਰ ਫੇਜ਼-9 ਸਥਿਤ ਫੈਕਟਰੀ ਮਾਲਕ ਹਰਪ੍ਰੀਤ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ 7 ਮਈ ਦੀ ਰਾਤ ਨੂੰ ਅਣਪਛਾਤਿਆਂ ਨੇ ਉਸ ਦੀ ਫੈਕਟਰੀ ਦੇ ਜਿੰਦੇ ਤੋੜ ਕੇ ਫੈਕਟਰੀ ’ਚੋਂ ਐੱਲਈਡੀ, ਦੋ ਲੈਪਟਾਪ, ਕਾਰ ਦੀ ਚਾਬੀ, ਇਨਵਰਟਰ ਤੇ ਬੈਟਰੀ ਅਤੇ ਪਾਣੀ ਵਾਲੀਆਂ ਟੂਟੀਆਂ ਚੋਰੀ ਕਰ ਲਈਆਂ ਹਨ। ਡੀਐਸਪੀ ਬੱਲ ਨੇ ਦੱਸਿਆ ਕਿ ਥਾਣਾ ਫੇਜ਼-11 ਦੇ ਐੱਸਐੱਚਓ ਇੰਸਪੈਕਟਰ ਅਮਨ ਦੀ ਅਗਵਾਈ ਹੇਠ ਪੁਲੀਸ ਨੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਸੀ।
Advertisement
Advertisement