ਪੱਤਰ ਪ੍ਰੇਰਕਅਬੋਹਰ, 26 ਦਸੰਬਰਇੱਥੋਂ ਦੀ ਪੁਲੀਸ ਨੇ ਬੀਤੇ ਦਿਨ ਫਾਜ਼ਿਲਕਾ ਰੋਡ ਚੁੰਗੀ ਤੋਂ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤੇ ਦੋ ਨੌਜਵਾਨਾਂ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ-1 ਦੇ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ 23 ਦਸੰਬਰ ਨੂੰ ਹਰਜਿੰਦਰ ਸਿੰਘ ਵਾਸੀ ਖੂਈਆਂ ਸਵਰ ਅਤੇ ਦਵਿੰਦਰ ਸਿੰਘ ਵਾਸੀ ਲੱਖੇ ਕੜਾਈ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਸੀ। ਇਨ੍ਹਾਂ ਦੋਵਾਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਦੌਰਾਨ ਪੁਲੀਸ ਨੇ ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।