ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਗ੍ਰਿਫ਼ਤਾਰ
05:03 AM Dec 06, 2024 IST
ਪੱਤਰ ਪ੍ਰੇਰਕ
ਜ਼ੀਰਾ, 5 ਦਸੰਬਰ
ਥਾਣਾ ਸਿਟੀ ਜ਼ੀਰਾ ਪੁਲੀਸ ਵੱਲੋਂ ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲੀਸ ਪਾਰਟੀ ਸਮੇਤ ਮਸ਼ਕੂਕਾਂ ਦੀ ਚੈਕਿੰਗ ਦੇ ਸਬੰਧ ਵਿੱਚ ਘੰਟਾ ਘਰ ਮੁੱਖ ਚੌਕ ਜ਼ੀਰਾ ਪਾਸ ਪੁੱਜੇ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਲਵੀਰ ਸਿੰਘ ਵਾਸੀ ਪਿੰਡ ਕਿੱਲੀਵਾੜਾ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਅਤੇ ਹਰਜੀਤ ਸਿੰਘ ਵਾਸੀ ਨੇੜੇ ਬਿਜਲੀ ਘਰ ਹਰੀਕੇ ਮੋਟਰਸਾਈਕਲ ਚੋਰੀ ਕਰ ਕੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਚੋਰੀ ਕੀਤੇ ਮੋਟਰਸਾਈਕਲ ਅੱਗੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲੀਸ ਨੇ ਮੌਕੇ ’ਤੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Advertisement
Advertisement