ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ
05:25 AM Jan 11, 2025 IST
ਖੇਤਰੀ ਪ੍ਰਤੀਨਿਧ
ਧੂਰੀ, 10 ਜਨਵਰੀ
ਧੂਰੀ ਪੁਲੀਸ ਨੇ ਚੋਰੀ ਦੇ ਪੰਜ ਮੋਟਰਸਾਈਕਲ ਅਤੇ ਪੰਜ ਮੋਬਾਈਲ ਬਰਾਮਦ ਕੀਤੇ ਹਨ। ਐਸਪੀ ਮਨਦੀਪ ਸਿੰਘ ਨੇ ਦੱਸਿਆ ਪਿਛਲੇ ਕੁਝ ਦਿਨਾਂ ਵਿੱਚ ਧੂਰੀ ਵਿੱਚ ਮੋਟਰਸਾਈਕਲ ਚੋਰੀ ਹੋਏ ਸਨ । ਉਨ੍ਹਾਂ ਦੱਸਿਆ ਕਿ ਵੱਖ ਵੱਖ ਥਾਵਾਂ ਤੋਂ ਚੋਰੀ ਹੋਏ ਪੰਜ ਮੋਟਰਸਾਈਕਲ ਤੇ ਪੰਜ ਮੋਬਾਈਲ ਬਰਾਮਦ ਕੀਤੇ ਗਏ ਹਨ ਇਨ੍ਹਾਂ ਮਾਮਲਿਆਂ ਵਿੱਚ ਮੁਲਜ਼ਮ ਸੁਮਿਤ ਕੁਮਾਰ ਵਾਸੀ ਧੂਰੀ, ਮਨਪ੍ਰੀਤ ਸਿੰਘ ਵਾਸੀ ਧੂਰੀ, ਕਰਨ ਵਾਸੀ ਧੂਰੀ, ਸ਼ਕੀਲ ਮਹੁੰਮਦ ਵਾਸੀ ਧੂਰੀ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਪੁਲੀਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਇਕ ਹੋਰ ਮਾਮਲੇ ਵਿੱਚ ਨਿੰਮੋ ਵਾਸੀ ਧੂਰੀ ਤੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
Advertisement
Advertisement