ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ
06:13 AM May 30, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 29 ਮਈ
ਵੈਰੋਵਾਲ ਦੀ ਪੁਲੀਸ ਨੇ ਬੀਤੇ ਕੱਲ੍ਹ ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਚੋਰੀ ਕੀਤੇ ਪੰਜ ਮੋਟਰਸਾਈਕਲ ਬਰਾਮਦ ਕੀਤੇ| ਥਾਣਾ ਮੁਖੀ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਅੱਜ ਇੱਥੇ ਦੱਸਿਆ ਕਿ ਪੁਲੀਸ ਪਾਰਟੀ ਨੇ ਨਾਗੋਕੇ ਘਰਾਟ ਨੇੜਿਉਂ ਇਲਾਕੇ ਦੇ ਪਿੰਡ ਘੱਗੇ ਦੇ ਵਾਸੀ ਅਜੇਪਾਲ ਸਿੰਘ ਅਤੇ ਜਲਾਲਾਬਾਦ ਦੇ ਵਾਸੀ ਕਰਮਜੀਤ ਸਿੰਘ ਕਰਮ ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਸੀ| ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ ਚਾਰ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਸਬੰਧੀ ਪੁਲੀਸ ਨੇ ਬੀਐੱਨਐੱਸ ਦੀ ਦਫ਼ਾ 303 (2), 317 (2) ਅਧੀਨ ਕੇਸ ਦਰਜ ਕੀਤਾ ਹੈ|
Advertisement
Advertisement