ਚੋਰੀ ਦੇ ਮੋਟਰਸਾਈਕਲਾਂ ਸਣੇ ਤਿੰਨ ਕਾਬੂ
05:21 AM Jun 04, 2025 IST
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 3 ਜੂਨ
ਸਥਾਨਕ ਪੁਲੀਸ ਨੇ ਕਈ ਦੋ-ਪਹੀਆ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਛੇ ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ। ਐੱਸਐੱਸਪੀ ਮੁਹਾਲੀ ਹਰਮਨਦੀਪ ਹਾਂਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੀ ਪਛਾਣ ਸ਼ੁਭਮ ਸਿੰਘ ਵਾਸੀ ਹਰੀਪੁਰ ਕੂੜਾ, ਗੁਰਜੀਤ ਸਿੰਘ ਉਰਫ਼ ਲਾਡੀ ਵਾਸੀ ਗੁੱਜੂ ਖੇੜਾ ਤੇ ਜਤਿੰਦਰ ਕੁਮਾਰ ਵਾਸੀ ਬਾਲਾ ਰਾਮ ਕਲੋਨੀ ਮੁਬਾਰਕਪੁਰ ਵਜੋਂ ਹੋਈ ਹੈ। ਐੱਸਐੱਸਪੀ ਨੇ ਕਿਹਾ ਕਿ ਹਾਲ ਹੀ ਵਿੱਚ ਥਾਣਾ ਡੇਰਾਬੱਸੀ ਵਿੱਚ ਕਈ ਦੋ-ਪਹੀਆ ਵਾਹਨ ਚੋਰੀ ਹੋਣ ਦੀਆਂ ਸ਼ਿਕਾਇਤਾਂ ਆਈਆਂ ਸਨ। ਡੇਰਾਬੱਸੀ ਪੁਲੀਸ ਸਟੇਸ਼ਨ ਦੀ ਇੱਕ ਸਮਰਪਿਤ ਟੀਮ ਨੇ ਕਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਸ਼ੁਭਮ ਨੂੰ ਸ਼ੱਕੀ ਵਜੋਂ ਪਛਾਣਿਆ ਤੇ ਕਾਰਵਾਈ ਕੀਤੀ।
Advertisement
Advertisement